17.1 C
Chandigarh

TODAY NOW NEWS

Friday, March 20, 2026
HomeBREAKING NEWSਗੁਰਬਾਣੀ ਨਾਲ ਛੇੜਛਾੜ ਮਾਮਲੇ 'ਚ ਅਕਾਲ ਤਖ਼ਤ ਦੇ ਜਥੇਦਾਰ ਦਾ ਵੱਡਾ ਐਕਸ਼ਨ

ਗੁਰਬਾਣੀ ਨਾਲ ਛੇੜਛਾੜ ਮਾਮਲੇ ‘ਚ ਅਕਾਲ ਤਖ਼ਤ ਦੇ ਜਥੇਦਾਰ ਦਾ ਵੱਡਾ ਐਕਸ਼ਨ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਕੀਤੀ ਛੇੜ-ਛਾੜ ਦੇ ਦੋਸ਼ੀਆਂ ਖਿਲਾਫ ਢੁੱਕਵੀਂ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਠ ਸੱਦਿਆ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ‘ਤੇ ਫ਼ੈਸਲਾ ਸੁਣਾਉਂਦੇ ਹੋਏ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‍ਥਮਿੰਦਰ ਸਿੰਘ ਨੂੰ ਹੋਏ ਫ਼ੈਸਲੇ ‘ਤੇ ਹੁਕਮ ਕੀਤਾ ਜਾਂਦਾ ਹੈ ਕਿ ਉਹ ਤੁਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪ੍ਰਕਾਸ਼ਨਾ ਆਫਲਾਈਨ ਤੇ ਆਨਲਾਈਨ ਬੰਦ ਕਰੇ। ਜਥੇਦਰ ਨੇ ਕਿਹਾ ਕਿ ਥਮਿੰਦਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੋਧਾਂ ਦੇ ਨਾਂ ‘ਤੇ ਕੀਤੀ ਗਈ ਛੇੜਖਾਨੀ ਦੀ ਮਨਸ਼ਾ ਜ਼ਾਹਿਰ ਕਰੇ।

ਥਮਿੰਦਰ ਸਿੰਘ ਇਹ ਵੀ ਦੱਸੇ ਕਿ ਇਸ ਪਿੱਛੇ ਕਿਸ ਦਾ ਹੱਥ ਹੈ। ਜਥੇਦਾਰ ਨੇ ਕਿਹਾ ਕਿ ਥਮਿੰਦਰ ਸਿੰਘ ਦੇ ਨਾਲ ਸਮੂਹ ਸੰਗਤਾਂ ਉਦੋਂ ਤੱਕ ਮਿਲਵਰਤਨ ਬੰਦ ਰੱਖੇ ਜਦ ਤਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਸਭ ਕੁਝ ਜ਼ਾਹਿਰ ਨਹੀਂ ਕਰਦਾ। ਜਥੇਦਾਰ ਨੇ ਕਿਹਾ ਕਿ ਥਮਿੰਦਰ ਸਿੰਘ ਨੂੰ ਉਦੋਂ ਤਕ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਆਦਿ ਮੌਜੂਦ ਸਨ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਸਰੂਪ ਨਾਲ ਛੇੜਛਾੜ, ਬਿੰਦੀ, ਲਗਾਂ-ਮਾਤਰਾਂ ਨਵੇਂ ਸਿਰਿਓਂ ਜੋੜ ਕੇ ਮਨਮਤ ਦਾ ਮਾਮਲਾ ਵਿਚਾਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ‘ਚ ਪੰਥਕ ਇਕੱਠ ਹੋਇਆ ਸੀ। ਇਸ ਇਕੱਠ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਇਹ ਇਕੱਠ ਸ੍ਰੀ ਅਕਾਲ ਤਖਤ ਸਾਹਿਬ ਦੀ ਬੇਸਮੈਂਟ ਵਿੱਚ ਕੀਤਾ ਗਿਆ। ਇਸ ਇਕੱਠ ਵਿਚ ਮੀਡੀਆ ਨੂੰ ਜਾਣ ਤੋਂ ਰੋਕਿਆ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਲਗਾਂ ਮਾਤਰਾਂ ਲਗਾ ਕੇ ਸਰੂਪ ਛਾਪਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਜਥੇਬੰਦੀਆਂ ਦੀ ਸੱਦੀ ਇਕੱਤਰਤਾ ਵਿਚ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Today Now News

RELATED ARTICLES
- Advertisment -

POPULAR POSTS