ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਾਜਦੀਪ ਕੌਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਅਪ੍ਰੈਲ 2022 ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਹੁਕਮਾਂ ਅਨੁਸਾਰ ਇਸ ਦਿਨ ਹੋਟਲਾਂ, ਢਾਬਿਆਂ, ਅਹਾਤਿਆਂ ਅਤੇ ਕਲੱਬਾਂ ਵਿਚ ਵੀ ਮੀਟ ਅਤੇ ਆਂਡੇ ਬਣਾਉਣ ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।







