16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੰਧਵਾਂ ਨੇ ਗੁਹਾਟੀ 'ਚ 3 ਦਿਨਾਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ...

ਸੰਧਵਾਂ ਨੇ ਗੁਹਾਟੀ ‘ਚ 3 ਦਿਨਾਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਲਿਆ ਹਿੱਸਾ

  • ਗੁਹਾਟੀ ਅਤੇ ਨਗਾਓਂ ਦੇ ਗੁਰੂ ਘਰਾਂ ‘ਚ ਵੀ ਹੋਏ ਨਤਮਸਤਕ

ਚੰਡੀਗੜ੍ਹ, 14 ਅਪ੍ਰੈਲ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 11 ਤੋਂ 13 ਅਪ੍ਰੈਲ 2022 ਤੱਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਈ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਹਿੱਸਾ ਲਿਆ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਉਹਨਾਂ ਨਾਲ ਸਨ।

ਸੰਧਵਾਂ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਭਾਰਤ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ (ਸਪੀਕਰ/ਚੇਅਰਮੈਨ) ਅਤੇ ਸਕੱਤਰਾਂ ਨੇ ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੰਧਵਾਂ ਨੇ ਵੀ ਇਸ ਕਾਨਫਰੰਸ ਵਿੱਚ ਆਪਣੇ ਵਿਚਾਰ ਪੇਸ਼ ਕੀਤੇ।

ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਗੁਹਾਟੀ ਅਤੇ ਨਗਾਓਂ ਦੇ ਗੁਰੂ ਘਰਾਂ ‘ਚ ਵੀ ਨਤਮਸਤਕ ਹੋਏ। ਪਹਿਲੇ ਦਿਨ ਉਹਨਾਂ ਨੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਾਲਮਤੀ ਵਿਖੇ ਅਤੇ ਆਖਰੀ ਦਿਨ ਨਗਾਓਂ ਜ਼ਿਲ੍ਹੇ ਦੇ ਮਾਤਾਜੀ ਗੁਰੂਦੁਆਰਾ ਸਾਹਿਬ ਛਾਪਰਮੁਖ ਵਿਖੇ
ਮੱਥਾ ਟੇਕਿਆ। ਇਹਨਾਂ ਗੁਰੂਘਰਾਂ ਦੇ ਪ੍ਰਬੰਧਕਾਂ ਨੇ ਸੰਧਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Today Now News

RELATED ARTICLES
- Advertisment -

POPULAR POSTS