16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਵਿਰੁੱਧ 10 ਮੁਕੱਦਮੇ ਦਰਜ ਕਰਕੇ 10 ਮੁਲਜਿਮ ਕੀਤੇ ਗ੍ਰਿਫਤਾਰ

ਨਸ਼ਿਆਂ ਵਿਰੁੱਧ 10 ਮੁਕੱਦਮੇ ਦਰਜ ਕਰਕੇ 10 ਮੁਲਜਿਮ ਕੀਤੇ ਗ੍ਰਿਫਤਾਰ

1760 ਨਸ਼ੀਲੀਆਂ ਗੋਲੀਆਂ, 500 ਗ੍ਰਾਮ ਅਫੀਮ, 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 210 ਲੀਟਰ ਲਾਹਣ, 1 ਚਾਲੂ ਭੱਠੀ ਅਤੇ 83 ਬੋਤਲਾਂ ਸ਼ਰਾਬ ਸਮੇਤ 4 ਮੋਟਰਸਾਈਕਲਾਂ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ| ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਵਰਿੰਦਰ ਕੁਮਾਰ ਪੁੱਤਰ ਜਸਦੇਵ ਕੁਮਾਰ ਵਾਸੀ ਭਲਾਈਕੇ ਨੂੰ ਮੋਟਰਸਾਈਕਲ ਹੀਰੋ ਹਾਂਡਾ ਨੰ:ਪੀਬੀ.51ਬੀ0459 ਸਮੇਤ ਕਾਬੂ ਕਰਕੇ ਉਸ ਪਾਸੋਂ 1680 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ 2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਗ੍ਰਿਫਤਾਰ ਮੁਲਜਿਮ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸ਼ੀਲੀਆਂ ਗੋਲੀਆਂ 70ਰੁਪਏ ਪ੍ਰਤੀ ਪੱਤਾ (10 ਗੋਲੀਆ) ਦੇ ਹਿਸਾਬ ਨਾਲ ਮੁੱਲ ਲਿਆਂਦੀਆ ਸੀ ਅਤੇ ਅੱਗੇ ਨਸ਼ੇੜੀਆਂ ਨੂੰ 100 ਰੁਪਏ ਪ੍ਰਤੀ ਪੱਤਾ (10 ਗੋਲੀਆ) ਦੇ ਹਿਸਾਬ ਨਾਲ ਵੇਚਣੀਆ ਸੀ| ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਬੰਸੋ ਕੌਰ ਪਤਨੀ ਜਰਨੈਲ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਜੀਤ ਸਿੰਘ ਉਰਫ ਸੁਖਜੀਤ ਪੁੱਤਰ ਕਰਮਜੀਤ ਸਿੰਘ ਵਾਸੀ ਫਲੇੜਾ (ਸੰਗਰੂਰ) ਨੂੰ ਮੋਟਰਸਾਈਕਲ ਬਜਾਜ ਸੀਟੀ.100 ਨੰ:ਪੀਬੀ13ਏਬੀ 6077 ਸਮੇਤ ਕਾਬੂ ਕਰਕੇ ਉਸ ਪਾਸੋਂ 500 ਗ੍ਰਾਮ ਅਫੀਮ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚਲਿਆ ਗਿਆ ਹੈ| ਥਾਣਾ ਸਿਟੀ1 ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਭੇਜ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਜੁਵਾਹਰਕੇ ਨੂੰ ਮੋਟਰਸਾਈਕਲ ਹੌਂਡਾ ਨੰ:ਪੀਬੀ.31ਯੂ4203 ਸਮੇਤ ਕਾਬੂ ਕਰਕੇ ਉਸ ਪਾਸੋਂ 80 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ਾ ਕਿੱਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਕਿੱਥੇ ਵੇਚਣਾ ਸੀ| ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ| ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲਖਵਿੰਦਰ ਸਿੰਘ ਉਰਫ ਲੱਖੀ ਪੁੱਤਰ ਗੁਰਮੇਲ ਸਿੰਘ ਵਾਸੀ ਚਹਿਲਾਂਵਾਲਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 90 ਲੀਟਰ ਲਾਹਣ ਬਰਾਮਦ ਕੀਤੀ| ਥਾਣਾ ਸਦਰ
ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵੀਰ ਸਿੰਘ ਉਰਫ ਵੀਰਾ ਪੁੱਤਰ ਭਾਗ ਸਿੰਘ ਵਾਸੀ ਚਹਿਲਾਂਵਾਲਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 60 ਲੀਟਰ ਲਾਹਣ ਬਰਾਮਦ ਕੀਤੀ| ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੂਬਾ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਬਹਿਨੀਵਾਲ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 40 ਲੀਟਰ ਲਾਹਣ ਅਤੇ 13 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ| ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜੈਲਾ ਸਿੰਘ ਉਰਫ ਜਰਨੈਲ ਸਿੰਘ ਵਾਸੀ ਭੰਮੇ ਖੁਰਦ ਵਿਰੁੱਧ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ| ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਪਰਗਟ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਰੇਟਾ ਨੂੰਮੋਟਰਸਾਈਕਲ ਨੰ:ਪੀਬੀ.31ਕਿਊ^4145 ਸਮੇਤ ਕਾਬੂ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ(ਹਰਿਆਣਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਸੁਖਪਰੀਤ ਸਿੰਘ ਪੁੱਤਰ ਜੰਟਾ ਸਿੰਘ ਵਾਸੀ ਕੋਟ ਲੱਲੂ ਨੂੰ ਕਾਬੂ ਕਰਕੇ 22 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ(ਹਰਿਆਣਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ|ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

Today Now News

RELATED ARTICLES
- Advertisment -

POPULAR POSTS