16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਵਿਰੁੱਧ 9 ਮੁਕੱਦਮੇ ਦਰਜ ਕਰਕੇ 10 ਮੁਲਜਿਮ ਕੀਤੇ ਗ੍ਰਿਫਤਾਰ ।

ਨਸ਼ਿਆਂ ਵਿਰੁੱਧ 9 ਮੁਕੱਦਮੇ ਦਰਜ ਕਰਕੇ 10 ਮੁਲਜਿਮ ਕੀਤੇ ਗ੍ਰਿਫਤਾਰ ।

400 ਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਕਾਰ, 190 ਗ੍ਰਾਮ ਅਫੀਮ ਸਮੇਤ ਮੋਟਰਸਾਈਕਲ, 410 ਲੀਟਰ ਲਾਹਣ, 3 ਚਾਲੂ ਭੱਠੀਆਂ ਅਤੇ 222 ਬੋਤਲਾਂ ਸਰਾਬ ਦੀ ਬਰਾਮਦਗੀ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੁਲਿਸ ਨੇ ਨਸਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 10 ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 9 ਮੁਕੱਦਮੇ ਦਰਜ. ਰਜਿਸਟਰ ਕੀਤੇ ਹਨ । ਗ੍ਰਿਫਤਾਰ ਮੁਲਜਿਮਾਂ ਪਾਸੋਂ 400 ਗ੍ਰਾਮ ਭੁੱਕੀ ਰਾਪੋਸਤ ਸਮੇਤ ਕਾਰ, 190 ਗ੍ਰਾਮ ਅਫੀਮ ਸਮੇਤ ਮੋਟਰਸਾਈਕਲ, 410 ਲੀਟਰ ਲਾਹਣ, 3 ਚਾਲੂ ਭੱਠੀਆਂ ਅਤੇ 222 ਬੋਤਲਾਂ ਸਰਾਬ ਦੀ ਬਰਾਮਦਗੀ ਕੀਤੀ ਗਈ ਹੈ । ਜਿਨ੍ਹਾਂ ਮੁਲਜਿਮਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਉਰਫ ਕਾਲਾ ਪੁੱਤਰ ਕਰਨੈਲ ਸਿੰਘ ਵਾਸੀ ਕੋਟਲੀ ਖੁਰਦ ਨੂੰ ਸਵਿੱਫਟ ਕਾਰ :ਐਚ.ਆਰ. 29ਟੀ 7343 ਸਮੇਤ ਕਾਬੂ ਕਰਕੇ ਉਸ ਪਾਸੋਂ 400 ਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਕੀਤੀ ਗਈ । ਜਿਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾਂ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ । ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਨਵਜੋਤ ਸਿੰਘ ਉਰਫ ਨਵ ਪੁੱਤਰ ਜਸਪਾਲ ਸਿੰਘ ਵਾਸੀ ਸੰਗਰੂਰ ਨੂੰ ਮੋਟਰਸਾਈਕਲ ਹੀਰੋਹਾਂਡਾ ਸਪਲੈਂਡਰ ਪਲੱਸ ਨੰ:ਪੀਬੀ.64^9596 ਸਮੇਤ ਕਾਬੂ ਕਰਕੇ ਉਸ ਪਾਸੋਂ 140 ਗ੍ਰਾਮ ਅਫੀਮ ਦੀ ਬਰਾਮਦਗੀ ਕੀਤੀ ਗਈ । ਜਿਸਦੇ ਵਿਰੁੱਧ ਥਾਣਾ ਸਿਟੀ 1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ. ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ । ਜਿਸਦੀ ਮੁਢਲੀ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਚਰਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚਾਣਕ ਜਿਲਾ ਕੈਥਲ (ਹਰਿਆਣਾ) ਨੂੰ ਕਾਬੂ ਕਰਕੇ 50 ਗ੍ਰਾਮ ਅਫੀਮ ਹੋਰ ਬਰਾਮਦ ਕੀਤੀ ਗਈ ਹੈ । ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ । ਇਸੇ ਤਰਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖੈਰਾ ਕਲਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ । ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 150 ਲੀਟਰ ਲਾਹਣ, 15 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀਆ ਗਈਆ । ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਦੀਪ ਸਿੰਘ ਉਰਫ ਬਿੱਟੂ ਪੁੱਤਰ ਬੂਟਾ ਸਿੰਘ ਵਾਸੀ ਬੀਰੇਵਾਲਾ ਜੱਟਾ ਵਿਰੁੱਧ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ । ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ.ਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 40 ਲੀਟਰ ਲਾਹਣ, 4 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀਆ ਗਈਆ । ਐਂਟੀ ਨਾਰਕੋਟਿਕਸ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਸੇਵਕ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੂਸਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ । ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 20 ਲੀਟਰ ਲਾਹਣ, 4 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀਆ ਗਈਆ । ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਰਮਜੀਤ ਸਿੰਘ ਉਰਫ ਘਾਸੀ ਪੁੱਤਰ ਪੱਪੂ ਸਿੰਘ ਵਾਸੀ ਨਰਿੰਦਰਪੁਰਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ । ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ । ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੇਜਰ ਸਿੰਘ ਉਰਫ ਬਿੱਲਾ ਪੁੱਤਰ ਗੁਰਚੇਤ ਸਿੰਘ ਵਾਸੀ ਖਿੱਲਣ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ । ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ । ਇਸੇ ਤਰਾ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹਰਪਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬੁਢਲਾਡਾ ਵਿਰੁੱਧ ਮੁਖਬਰੀ ਦੇ ਆਧਾਰ ਤੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ । ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ ਉਸ ਪਾਸੋਂ 192 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆ । ਜਿਸਨੇ ਮੁਢਲੀ ਪੁੱਛਗਿੱਛ ਤੇ ਤਫਤੀਸ ਦੌਰਾਨ ਦੱਸਿਆ ਕਿ ਉਸਨੇ ਇਹ ਸਰਾਬ ਹਰਿਆਣਾ ਪ੍ਰਾਂਤ ਵਿੱਚੋ 800 ਰੁਪਏ ਪ੍ਰਤੀ ਡੱਬੇ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਉਸਨੇ ਤੁਰ ਫਿਰ ਕੇ ਅੱਗੇ ਨਸ਼ੇੜੀਆਂ ਨੂੰ 100/^ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਵੇਚ ਕੇ ਮੋਟੀ ਕਮਾਈ ਕਰਨੀ ਸੀ, ਪਰ ਪੁਲਿਸ ਦੇ ਕਾਬੂ ਆ ਗਿਆ| ਜਿਸਦਾ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਨਛੱਤਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ 7 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਖਾਸਾ ਮੋਟਾ ਸੰਤਰਾ (ਪੰਜਾਬ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ । ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ ।

Today Now News

RELATED ARTICLES
- Advertisment -

POPULAR POSTS