17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ10 ਗ੍ਰਾਮ ਸਮੈਕ, 420 ਨਸ਼ੀਲੀਆਂ ਗੋਲੀਆਂ ਅਤੇ 96 ਬੋਤਲਾਂ ਸ਼ਰਾਬ ਮਾਰਕਾ ਹਰਿਆਣਾ...

10 ਗ੍ਰਾਮ ਸਮੈਕ, 420 ਨਸ਼ੀਲੀਆਂ ਗੋਲੀਆਂ ਅਤੇ 96 ਬੋਤਲਾਂ ਸ਼ਰਾਬ ਮਾਰਕਾ ਹਰਿਆਣਾ ਦੀ ਬਰਾਮਦਗੀ

5 ਮੁਕੱਦਮੇ ਦਰਜ਼ ਕਰਕੇ ਮੁਲਜਿਮ ਕੀਤੇ ਗ੍ਰਿਫਤਾਰ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ,ਡੀ,ਪੀ,ਐਸ, ਐਕਟ:
ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਸੁਰਿੰਦਰਪਾਲ ਸਿੰਘ ਉਰਫ ਭੋਲਾ ਪੁੱਤਰ ਗੁਰਚਰਨ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 10 ਗ੍ਰਾਮ ਸਮੈਕ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਸਿਕੰਦਰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਉਭਾ ਨੂੰ ਕਾਬੂ ਕਰਕੇ ਉਸ ਪਾਸੋੋਂ 230 ਨਸ਼ੀਲੀਆਂ ਗੋੋਲੀਆਂ ਮਾਰਕਾ ਕੈਲਵੀਡੋੋਲ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋੋਂ ਬਹਾਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪੱਖੋੋਂ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ 100 ਨਸ਼ੀਲੀਆਂ ਗੋੋਲੀਆਂ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋੋਂ ਗੱਗੂ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਪਾਸੋੋਂ 90 ਨਸ਼ੀਲੀਆਂ ਗੋੋਲੀਆਂ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਹਨਾ ਪਾਸੋੋਂ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:
ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਗਗਨਦੀਪ ਸਿੰਘ ਉਰਫ ਜੱਗੀ ਪੁੱਤਰ ਬਹਾਦਰ ਸਿੰਘ ਵਾਸੀ ਭੀਖੀ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਐਸ,ਐਸ,ਪੀ, ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS