17.4 C
Chandigarh

TODAY NOW NEWS

Friday, March 20, 2026
Homeਪੰਜਾਬਅੰਮ੍ਰਿਤਸਰਸਿੱਖ ਪ੍ਰਚਾਰਕਾਂ ਦੇ 100 ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਦਿੱਤਾ...

ਸਿੱਖ ਪ੍ਰਚਾਰਕਾਂ ਦੇ 100 ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ

ਟਰੱਸਟ 2 ਲੱਖ ਤੋਂ ਵਧੇਰੇ ਪਰਿਵਾਰਾਂ ਨੂੰ ਵੰਡ ਚੁੱਕਾ ਹੈ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ : ਸਿੱਧੂ,ਸੰਧੂ
ਡਾ.ਓਬਰਾਏ ਦੀ ਨਿਰਸਵਾਰਥ ਸੇਵਾ ਨੇ ਪੂਰੀ ਦੁਨੀਆਂ ਅੰਦਰ ਸਿੱਖ ਧਰਮ ਦਾ ਮਾਣ ਵਧਾਇਆ : ਸਿੱਖ ਪ੍ਰਚਾਰਕ

ਅੰਮ੍ਰਿਤਸਰ (ਹਰਜਿੰਦਰ ਸਿੰਘ ਕਤਨਾ) : ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ‘ਚ ਆਪਣੀ ਜ਼ਿੰਦਗੀ ‘ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ ‘ਚ ਜੁਟੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੇੜਲੇ ਪਿੰਡ ਸੋਹੀਆਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਇਲਾਕੇ ਦੇ ਰੁਜ਼ਗਾਰਹੀਣ ਹੋਏ ਗ੍ਰੰਥੀ ਸਿੰਘਾਂ ਤੇ ਹੋਰਨਾਂ ਸੇਵਾਦਾਰਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਗਿਆ।

ਰਾਸ਼ਨ ਵੰਡਣ ਪਹੁੰਚੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ ਕਰੋਨਾ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ 2 ਲੱਖ ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਤੋਂ ਇਲਾਵਾ ਵੱਖ-ਵੱਖ ਗੁਰੂ ਘਰਾਂ ਅੰਦਰ ਚੱਲਣ ਵਾਲੀਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਤੇ ਹੋਰ ਧਾਰਮਿਕ ਸਮਾਗਮ ਆਦਿ ‘ਚ ਪਹਿਲਾਂ ਦੀ ਤਰ੍ਹਾਂ ਨਾ ਹੋਣ ਕਾਰਨ ਰੋਜ਼ੀ-ਰੋਟੀ ਤੋਂ ਆਤੁਰ ਹੋਏ ਲੋੜਵੰਦ ਪਾਠੀ ਰਾਗੀ,ਢਾਡੀ ਸਿੰਘਾਂ, ਕਵੀਸ਼ਰਾਂ ਅਤੇ ਕਥਾ ਵਾਚਕਾਂ ਦੇ 15 ਹਜ਼ਾਰ ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਵੀ ਸੁੱਕਾ ਰਾਸ਼ਨ ਵੰਡਿਆ ਗਿਆ ਹੈ।

ਇਸ ਦੌਰਾਨ ਪਾਠੀ ਸਿੰਘਾਂ ਦੇ ਆਗੂ ਅੰਮ੍ਰਿਤਪਾਲ ਸਿੰਘ,ਸੁਰਜੀਤ ਸਿੰਘ,ਨਰੈਣ ਸਿੰਘ,ਸੁਲੱਖਣ ਸਿੰਘ, ਸਰੂਪ ਸਿੰਘ ਆਦਿ ਨੇ ਔਖੀ ਘੜੀ ਵੇਲੇ ਗੁਰੂ ਘਰ ਦੇ ਵਜ਼ੀਰਾਂ ਦੀ ਮਦਦ ਲਈ ਅੱਗੇ ਆਉਣ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਸ਼ੁਕਰਾਨਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵੱਲੋਂ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਪਰਉਪਕਾਰਾਂ ਨਾਲ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ।ਰਾਸ਼ਨ ਵੰਡਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਡਾ.ਐੱਸ.ਪੀ.ਸਿੰਘ ਓਬਰਾਏ ਦੀ ਚਡ਼੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ।

Today Now News

RELATED ARTICLES
- Advertisment -

POPULAR POSTS