17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹ12 ਨੂੰ ਮਿਲਣਗੇ 12ਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ

12 ਨੂੰ ਮਿਲਣਗੇ 12ਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ

1.73 ਲੱਖ ਸਮਾਰਟ ਫੋਨ ਵੰਡਣ ਦਾ ਰਾਹ ਪੱਧਰਾ

ਚੰਡੀਗੜ, (ਬਿਊਰੋ) : 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 12 ਅਗਸਤ ਨੂੰ ਸਮਾਰਟ ਫੋਨ ਵੰਡ ਕੇ ਕੈਪਟਨ ਸਰਕਾਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਆਪਣੇ ਵਾਅਦੇ ਨੂੰ ਅਮਲੀ ਰੂਪ ਦੇਵੇਗੀ। ਸਿੱਖਿਆ ਸਕੱਤਰ ਨੇ 12 ਅਗਸਤ ਨੂੰ ਇੰਟਰਨੈਸ਼ਨਲ ਯੂਥ ਦਿਵਸ ਮੌਕੇ ‘ਤੇ ਸੂਬੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਲਾਵਾ ਕੰਪਨੀ ਦਾ ਫੋਨ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ, ਜਿਸ ‘ਤੇ ਪੰਜਾਬ ਸਰਕਾਰ ਦਾ ਲੋਗੋ ਅਤੇ ਮੁੱਖ ਮੰਤਰੀ ਦੀ ਫੋਟੋ ਲੱਗੀ ਹੈ। ਫੋਨ ਆਨ ਕਰਦਿਆਂ ਹੀ ਮੁੱਖ ਮੰਤਰੀ ਦੀ ਫੋਟੋ ਫੋਨ ‘ਤੇ ਆਵੇਗੀ। ਸਿੱਖਿਆ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਵਿਚ ਕਿਹਾ ਕਿ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਫ਼ੈਸਲਾ ਕੀਤਾ ਹੈ। ਕੋਵਿਡ 19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਜਾਂ ਹੋਰ ਯੋਗ ਥਾਂ ‘ਤੇ ਛੋਟਾ ਪ੍ਰੋਗਰਾਮ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਫੋਨ ਦਿੱਤੇ ਜਾ ਸਕਣ। ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਨੌਜਵਾਨਾਂ ਤੋਂ ਬਕਾਇਦਾ ਸਮਾਰਟ ਫੋਨ ਸਬੰਧੀ ਫਾਰਮ ਭਰਵਾਏ ਗਏ ਸਨ। ਤਿੰਨ ਸਾਲਾਂ ਦੇ ਵਕਫ਼ੇ ਦੌਰਾਨ ਨੌਜਵਾਨਾਂ ਨੂੰ ਸਮਾਰਟ ਫੋਨ ਨਾ ਦੇਣ ‘ਤੇ ਸਿਆਸੀ ਵਿਰੋਧੀ ਸਰਕਾਰ ‘ਤੇ ਵਾਅਦਾ ਖਿਲਾਫ਼ੀ ਦੇ ਦੋਸ਼ ਲਾ ਰਹੇ ਹਨ। ਵਾਅਦੇ ਨੂੰ ਅਮਲੀ ਰੂਪ ਦੇਣ ਲਈ ਸਤੰਬਰ 2019 ਵਿਚ ਪੰਜਾਬ ਵਜ਼ਾਰਤ ਨੇ 11ਵੀਂ ਅਤੇ 12ਵੀਂ ਜਮਾਤ ਦੀਆਂ ਸਰਕਾਰੀ ਸਕੂਲਾਂ ਦੀਆਂ 1.6 ਲੱਖ ਵਿਦਿਆਰਥਣਾਂ ਨੂੰ ਸਮਾਰਟ ਫੋਨ ਦੇਣ ਦਾ ਫ਼ੈਸਲਾ ਕੀਤਾ ਸੀ। ਸਰਕਾਰ ਦਾ ਦਾਅਵਾ ਹੈ ਕਿ ਨਵੰਬਰ ਮਹੀਨੇ ਤਕ 1,73,823 ਸਮਾਰਟ ਫੋਨ ਵੰਡੇ ਜਾਣਗੇ। ਅਜਿਹੇ 50 ਹਜ਼ਾਰ ਫੋਨਾਂ ਦੀ ਪਹਿਲੀ ਖੇਪ ਸੂਬਾ ਸਰਕਾਰ ਨੂੰ ਹਾਸਲ ਹੋ ਚੁੱਕੀ ਹੈ ਅਤੇ ਇਨ੍ਹਾਂ ਦੀ ਵੰਡ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ। ਇਨ੍ਹਾਂ ਫੋਨਾਂ ਵਿਚ ਕਈ ਸਮਾਰਟ ਫੀਚਰ ਜਿਵੇਂ ਕਿ ਟੱਚ ਸਕਰੀਨ, ਕੈਮਰਾ ਅਤੇ ਪਹਿਲਾਂ ਤੋਂ ਲੋਡ ਕੀਤੀਆਂ ਸਰਕਾਰੀ ਐਪਲੀਕੇਸ਼ਨਾਂ ਜਿਵੇਂ ਕਿ ‘ਈ-ਸੇਵਾ ਐਪ’, ਜਿਨ੍ਹਾਂ ਵਿਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਸ਼ਾਮਲ ਹੋਵੇਗਾ, ਨੂੰ ਸ਼ਾਮਲ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS