ਤਿੰਨ ਦਿਨ ‘ਚ 62 ਲੋਕਾਂ ਦੀ ਜਾਨ ਗਈ

ਤਰਨਤਾਰਨ, (ਸ਼ਮਸ਼ੇਰ ਸਿੰਘ) : ਪੰਜਾਬ ਦੇ ਤਰਨਤਾਰਨ ਤੇ ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 13 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀਰਵਾਰ ਤੇ ਸ਼ੁੱਕਰਵਾਰ ਨੂੰ 49 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤਰ੍ਹਾਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਗ਼ੈਰ ਕਾਨੂੰਨੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 62 ਹੋ ਗਈ ਹੈ। ਸ਼ਨਿਚਰਵਾਰ ਨੂੰ ਅੰਮ੍ਰਿਤਸਰ ਦੇ ਮੁੱਛਲ ਪਿੰਡ ‘ਚ ਸ਼ਰਾਬ ਪੀਣ ਵਾਲੇ ਇਕ ਵਿਅਕਤੀ ਦੀ ਮੌਤ ਹੋ ਗਈ। ਤਰਨਤਾਰਨ ‘ਚ 12 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਨਾਲ ਸੂਬੇ ‘ਚ ਭਾਜੜਾਂ ਪੈ ਗਈਆਂ ਹਨ। ਹੁਣ ਤਕ ਤਰਨਤਾਰਨ ਜ਼ਿਲ੍ਹੇ ‘ਚ 42, ਅੰਮ੍ਰਿਤਸਰ ਜ਼ਿਲ੍ਹੇ ‘ਚ 12 ਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ‘ਚ 8 ਲੋਕਾਂ ਦੀ ਮੌਤ ਹੋ ਚੁੱਕੀ ਹੈ।






