17.1 C
Chandigarh

TODAY NOW NEWS

Thursday, March 19, 2026
HomeBREAKING NEWSਸੂਬੇ ਵਿੱਚ ਖਰੀਦ ਦੇ ਸੱਤਵੇਂ ਦਿਨ 160661.36 ਮੀਟਿ੍ਰਕ ਟਨ ਝੋਨੇ ਦੀ ਹੋਈ...

ਸੂਬੇ ਵਿੱਚ ਖਰੀਦ ਦੇ ਸੱਤਵੇਂ ਦਿਨ 160661.36 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

ਚੰਡੀਗੜ, 9 ਅਕਤੂਬਰ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਸੱਤਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 160661.36 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਸੱਤਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 674253.05 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 12915 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸੱਤਵੇਂ ਦਿਨ 172512.97 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।

ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 753082.50 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 687168.05 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 612.34 ਕਰੋੜ ਦੀ ਰਾਸੀ ਕਲੀਅਰ ਕਰ ਦਿੱਤੀ ਗਈ ਹੈ।

Today Now News

RELATED ARTICLES
- Advertisment -

POPULAR POSTS