17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਲੁਧਿਆਣਾ ਵਿੱਚ 24 ਘੰਟਿਆਂ ਦੌਰਾਨ ਕੋਰੋਨਾ ਨਾਲ 17 ਮੌਤਾਂ, 393 ਨਵੇਂ ਮਾਮਲੇ...

ਲੁਧਿਆਣਾ ਵਿੱਚ 24 ਘੰਟਿਆਂ ਦੌਰਾਨ ਕੋਰੋਨਾ ਨਾਲ 17 ਮੌਤਾਂ, 393 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 8508 ਹੈ, ਜਦਕਿ 859 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਲੁਧਿਆਣਾ,ਜੇ ਰਾਣੂ : ਲੁਧਿਆਣਾ ਵਿੱਚ ਕਰਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ,ਪਿਛਲੇ 24 ਘੰਟਿਆਂ ਦੋਰਾਨ ਲੁਧਿਆਣਾ ‘ਚ ਕੋਰੋਨਾ ਨਾਲ 17 ਮੌਤਾਂ ਹੋਈਆਂ ਹਨ ਜਦਕਿ 393 ਨਵੇਂ ਮਾਮਲੇ ਸਾਹਮਣੇ ਆਏ ਹਨ ਹੁਣ ਤੱਕ ਕੁੱਲ 8508 ਮਰੀਜ਼ ਕੋਰੋਨਾ ਦੇ ਪਾਜ਼ੇਟਿਵ ਆ ਚੁੱਕੇ ਹਨ ਜਦਕਿ 69.86%(5944 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ ਅੱਜ ਵੀ 2708 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।ਇਸ ਸਮੇਂ ਜ਼ਿਲ੍ਹੇ ਵਿੱਚ 2258 ਪਾਜ਼ੇਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 6044 ਹੋ ਗਈ ਹੈ। ਅੱਜ 17 ਮੌਤਾਂ ਹੋਈਆਂ ਹਨ (15 ਜ਼ਿਲ੍ਹਾ ਲੁਧਿਆਣਾ ਨਾਲ, 1 ਜ਼ਿਲ੍ਹਾ ਨਵਾਂਸ਼ਹਿਰ ਅਤੇ 1 ਫਤਿਹਗੜ੍ਹ ਸਾਹਬਿ ਨਾਲ ਸਬੰਧਤ ਹਨ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 303 ਅਤੇ 69 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਹੁਣ ਤੱਕ ਕੁੱਲ 100809 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 97975 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 88608 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2834 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 8508 ਹੈ, ਜਦਕਿ 859 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਹੁਣ ਤੱਕ ਜ਼ਿਲ੍ਹੇ ਵਿੱਚ 30612 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5332 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 361 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS