ਮੁਲਜਿਮਾਂ ਪਾਸੋੋਂ 2 ਪਿਸਟਲ 315 ਬੋੋਰ ਦੇਸੀ ਸਮੇਤ 2 ਕਾਰਤੂਸ ਬਰਾਮਦ

ਮਾਨਸਾ, 17 ਜੁਲਾਈ (ਗੁਰਜੰਟ ਸਿੰੰਘ ਬਾਜੇਵਾਲੀਆਂ) : ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਨੇ ਸਮਾਜ ਵਿਰੋੋਧੀ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਮੁਲਜਿਮਾਂ ਸੰਦੀਪ ਸਿੰਘ ਉਰਫ ਘੋੋੜਾ ਪੁੱਤਰ ਮੁਨਸ਼ੀ ਸਿੰਘ ਵਾਸੀ ਲਹਿਰਾ (ਸੰਗਰੂਰ) ਅਤੇ ਭਗਵੰਤ ਸਿੰਘ ਉਰਫ ਲਾਡੀ ਪੁੱਤਰ ਅਮਰੀਕ ਸਿੰਘ ਵਾਸੀ ਦੋੋਦੜਾ ਨੂੰ ਵੱਖੋੋ ਵੱਖ ਥਾਵਾਂ ਤੋਂ ਕਾਬੂ ਕਰਕੇ ਉਹਨਾਂ ਵਿਰੁੱਧ ਦੋ ਮੁਕੱਦਮੇ ਦਰਜ਼ ਕਰਕੇ ਵੱਡੀ ਸਫਲਤਾਂ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜਿਮਾਂ ਪਾਸੋੋਂ 2 ਪਿਸਟਲ 315 ਬੋਰ ਦੇਸੀ ਸਮੇਤ 2 ਰੌੌਂਦ ਜਿੰਦਾਂ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਏ ਗਏ ਹਨ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੀHਆਈHਏH ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੰਦੀਪ ਸਿੰਘ ਉਰਫ ਘੋੋੜਾ ਪੁੱਤਰ ਮੁਨਸ਼ੀ ਸਿੰਘ ਵਾਸੀ ਲਹਿਰਾ (ਸੰਗਰੂਰ) ਨੂੰ ਕਾਬੂ ਕਰਕੇ ਉਸ ਪਾਸੋੋਂ 1 ਪਿਸਟਲ 315 ਬੋਰ ਦੇਸੀ ਸਮੇਤ 1 ਰੌੌਂਦ ਜਿੰਦਾਂ ਬਰਾਮਦ ਕੀਤੇ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 50 ਮਿਤੀ 15^07^2021 ਅ//ਧੰਨਵਾਦ 25$54$59 ਅਸਲਾ ਐਕਟ ਥਾਣਾ ਸਦਰ ਬੁਢਲਾਡਾ ਦਰਜ਼ ਰਜਿਸਟਰ ਕੀਤਾ ਗਿਆ ਹੈ। ਸੀHਆਈHਏH ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਭਗਵੰਤ ਸਿੰਘ ਉਰਫ ਲਾਡੀ ਪੁੱਤਰ ਅਮਰੀਕ ਸਿੰਘ ਵਾਸੀ ਦੋੋਦੜਾ ਨੂੰ ਕਾਬੂ ਕਰਕੇ ਉਸ ਪਾਸੋੋਂ 1 ਪਿਸਟਲ 315 ਬੋਰ ਦੇਸੀ ਸਮੇਤ 1 ਰੌੌਂਦ ਜਿੰਦਾਂ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਮੁਕੱਦਮਾ ਨੰਬਰ 51 ਮਿਤੀ 16^07^2021 ਅ$ਧ 25$54$59 ਅਸਲਾ ਐਕਟ ਥਾਣਾ ਸਦਰ ਬੁਢਲਾਡਾ ਦਰਜ਼ ਰਜਿਸਟਰ ਕੀਤਾ ਗਿਆ ਹੈ।
ਉਕਤ ਦੋਨਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋੋ ਲੈ ਕੇ ਆਏ ਸਨ ਅਤੇ ਉਹਨਾਂ ਦਾ ਕੀ ਮਕਸਦ ਸੀ, ਜਿਹਨਾਂ ਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ






