17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਮੁਹਿੰਮ ਤਹਿਤ 2031 ਨਾਗਰਿਕਾਂ ਨੇ ਕੋਰੋਨਾ ਤੋਂ ਬਚਾਅ...

ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਮੁਹਿੰਮ ਤਹਿਤ 2031 ਨਾਗਰਿਕਾਂ ਨੇ ਕੋਰੋਨਾ ਤੋਂ ਬਚਾਅ ਲਈ ਲਗਵਾਇਆ ਟੀਕਾ: ਡਿਪਟੀ ਕਮਿਸ਼ਨਰ

ਹੁਣ ਤੱਕ 96 ਹਜ਼ਾਰ ਤੋਂ ਵੱਧ ਨਾਗਰਿਕਾਂ ਦਾ ਹੋ ਚੁੱਕਾ ਹੈ ਟੀਕਾਕਰਨ/ਅੱਜ 25 ਹੋਰ ਨਾਗਰਿਕਾਂ ਨੇ ਕੋਰੋਨਾ ਨੂੰ ਹਰਾਇਆ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : `ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਤੇ ਦਿਹਾਤੀ ਇਲਾਕਿਆਂ ਵਿਖੇ ਕੋਵਿਡ ਤੋਂ ਬਚਾਅ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਅੱਜ ਦਿਨ ਭਰ ਲੱਗੇ ਵਿਸ਼ੇਸ਼ ਕੈਂਪਾਂ ਅਤੇ ਘਰ ਘਰ ਟੀਕਾਕਰਨ ਦੀ ਮੁਹਿੰਮ ਦੌਰਾਨ 2031 ਨਾਗਰਿਕਾਂ ਵੱਲੋਂ ਟੀਕਾਕਰਨ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 96 ਹਜ਼ਾਰ 9 ਨਾਗਰਿਕਾਂ ਦੁਆਰਾ ਟੀਕਾਕਰਨ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਅਤੇ ਕੌਂਸਲਰਾਂ ਦੇ ਸਹਿਯੋਗ ਨਾਲ ਸ਼ਹਿਰੀ ਵਾਰਡਾਂ ਵਿੱਚ ਟੀਕਾਕਰਨ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹਰੇਕ ਵਰਗ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਰਫ਼ਤਾਰ ਨਾਲ ਚੱਲ ਰਹੀ ਹੈ ਅਤੇ ਯਕੀਨੀ ਤੌਰ ’ਤੇ ਬਹੁਤ ਜਲਦੀ ਹੀ ਨਿਰਧਾਰਿਤ ਟੀਚੇ ਮੁਕੰਮਲ ਕਰ ਲਏ ਜਾਣਗੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ 866 ਜਣਿਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ ਅਤੇ ਹੁਣ ਤੱਕ ਸੈਂਪਲਾਂ ਦੀ ਗਿਣਤੀ 2 ਲੱਖ 43 ਹਜ਼ਾਰ 851 ’ਤੇ ਪੁੱਜ ਗਈ ਹੈ ਜਿਸ ਵਿੱਚੋਂ 15 ਹਜ਼ਾਰ 466 ਪਾਜੀਟਿਵ ਪਾਏ ਗਏ ਅਤੇ 15 ਹਜ਼ਾਰ 68 ਜਣੇ ਕੋਰੋਨਾ ਨੂੰ ਮਾਤ ਦੇਣ ਵਿੱਚ ਸਫ਼ਲ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਸਾਵਧਾਨੀਆਂ ਦੀ ਪਾਲਣਾ ਪ੍ਰਤੀ ਹਾਲੇ ਅਵੇਸਲਾ ਹੋਣ ਦਾ ਮਤਲਬ ਖੁਦ ਅਤੇ ਹੋਰਨਾਂ ਲਈ ਖ਼ਤਰੇ ਨੂੰ ਸਹੇੜਨਾ ਹੈ ਅਤੇ ਇਸ ਲਈ ਅਜਿਹੀ ਕਿਸੇ ਵੀ ਗਲਤੀ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 129 ਕੇਸ ਪਾਜੀਟਿਵ ਹਨ ਜਿਨ੍ਹਾਂ ਵਿੱਚੋਂ 27 ਮਾਨਸਾ, 31 ਬੁਢਲਾਡਾ, 42 ਖਿਆਲਾ ਕਲਾਂ ਅਤੇ 29 ਸਰਦੂਲਗੜ ਬਲਾਕ ਨਾਲ ਸਬੰਧਤ ਹਨ ਅਤੇ ਅੱਜ 25 ਨਾਗਰਿਕ ਸਿਹਤਯਾਬ ਹੋਏ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 10 ਪਾਜ਼ੀਟਿਵ ਕੇਸ ਪਾਏ ਗਏ ਅਤੇ ਇੱਕ ਵਿਅਕਤੀ ਦੀ ਕੀਮਤੀ ਜਾਨ ਚਲੀ ਗਈ।

Today Now News

RELATED ARTICLES
- Advertisment -

POPULAR POSTS