ਗੈਰ ਕਾਨੂੰਨੀ ਠੇਕਾ ਚਲਾਉਣ ਵਾਲੇ ਠੇਕੇ ਦੇ ਕਰਿੰਦੇ ਨੂੰ ਕਾਬੂ ਕਰਕੇ 440 ਬੋਤਲਾਂ ਸ਼ਰਾਬ ਠੇਕਾ ਕੀਤੀ ਬਰਾਮਦ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡਾ,ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 4 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 3 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕੀਤੀ ਗਈ ਹੈ। ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਜਿੰਦਰ ਸਿੰਘ ਉਰਫ ਰਿੰਕੂ ਪੁੱਤਰ ਜਗਦੀਪ ਸਿੰਘ ਅਤੇ ਜਸਵੰਤ ਸਿੰਘ ਉਰਫ ਕਾਲੀ ਪੁੱਤਰ ਮੋਹਣ ਸਿੰਘ ਵਾਸੀਅਨ ਮੱਲ ਸਿੰਘ ਵਾਲਾ ਨੂੰ ਮੋਟਰਸਾਈਕਲ ਬਜਾਜ ਸੀ,ਟੀ,100 ਨੰਬਰੀ ਪੀ,ਬੀ,31ਵੀ^4867 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 380 ਨਸ਼ੀਲੀਆਂ ਗੋੋਲੀਆ ਮਾਰਕਾ ਟਰਾਮਾਂਡੋੋਲ ਬਰਾਮਦ ਕੀਤੀਆਂ, ਜਿਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਹਨਾਂ ਪਾਸੋੋਂ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਮਾਨਸਾ ਪੁਲਿਸ ਵੱਲੋੋਂ ਆਬਕਾਰੀ ਐਕਟ ਤਹਿਤ ਵੱਡੀ ਕਾਰਵਾਈ ਕਰਦਿਆ ਭੀਖੀ ਵਿਖੇ ਬਿਨਾ ਪਰਮਿਟ/ਲਾਇਸੰਸ ਤੋਂ ਗੈਰ/ਕਾਨੂੰਨੀ ਠੇਕਾ ਚਲਾਉਣ ਵਾਲੇ ਠੇਕੇ ਦੇ ਕਰਿੰਦੇ ਮੁਲਜਿਮ ਸਿਵਮਪਾਲ ਪੁੱਤਰ ਮੁਕਟ ਸਿੰਘ ਵਾਸੀ ਵੱਟਾ (ਯੂ,ਪੀ,) ਨੂੰ ਕਾਬੂ ਕੀਤਾ, ਜਿਸਦੇ ਕਬਜਾਂ ਵਿੱਚੋਂ ਵੱਖ ਵੱਖ ਮਾਰਕੇ ਦੀਆ ਅੰਜਰੇਜੀ ਸ਼ਰਾਬ ਦੀਆ 255 ਬੋਤਲਾਂ ਅਤੇ 185 ਬੋਤਲਾਂ ਸ਼ਰਾਬ ਠੇਕਾ ਦੇਸੀ (ਪੰਜਾਬ) ਬਰਾਮਦ ਕੀਤੀਆ ਗਈਆ। ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਾਜੂ ਸਿੰਘ ਪੁੱਤਰ ਜਲੌੌਰ ਸਿੰਘ ਵਾਸੀ ਛਾਂਪਿਆਵਾਲੀ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ,ਐਸ,ਪੀ, ਮਾਨਸਾ ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।




