ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮਹਿੰਦਰ ਪਾਲ ਨੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕੀਤਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜਿ਼ਲ੍ਹਾ ਰੋਜ਼ਗਾਰ ਅਫਸ਼ਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ 25 ਫਰਵਰੀ 2021 ਨੂੰ ਸਕਾਈ ਇੰਟਰਨੈਸ਼ਨਲ ਕੰਪਨੀ ਪਟਿਆਲਾ ਵੱਲੋਂ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।
ਜਿ਼ਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਲਗਾਏ ਗਏ ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮਹਿੰਦਰ ਪਾਲ ਵੱਲੋਂ ਭਾਗ ਲਿਆ ਗਿਆ ਅਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕੀਤਾ।
ਜਿ਼ਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਕਰੀਬ 41 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ।ਇਸ ਕੈਂਪ ਵਿੱਚ ਸਕਾਈ ਇੰਟਰਨੈਸ਼ਨਲ ਕੰਪਨੀ ਪਟਿਆਲਾ ਵੱਲੋਂ 30 ਪ੍ਰਾਰਥੀਆਂ ਦੀ ਨਿਯੁਕਤੀ ਕੀਤੀ ਗਈ।





