17.4 C
Chandigarh

TODAY NOW NEWS

Friday, March 20, 2026
HomeBREAKING NEWS^ਹਰਿਆਣਾ ਮਾਰਕਾ ਸ਼ਰਾਬ ਵਿਰੁੱਧ ਕਾਰਵਾਈ ਕਰਦਿਆ 3 ਕੇਸਾ ਵਿੱਚ 4 ਮੁਲਜਿਮ ਕੀਤੇ...

^ਹਰਿਆਣਾ ਮਾਰਕਾ ਸ਼ਰਾਬ ਵਿਰੁੱਧ ਕਾਰਵਾਈ ਕਰਦਿਆ 3 ਕੇਸਾ ਵਿੱਚ 4 ਮੁਲਜਿਮ ਕੀਤੇ ਕਾਬੂੂ
^ 240 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ^ਰੇਹੜੀ, 5 ਗ੍ਰਾਮ ਹੈਰੋਇੰਨ (ਚਿੱਟਾ) ਅਤੇ 3 ਕਿਲੋੋਗ੍ਰਾਮ ਭੁੱਕੀ ਚੂਰਾਪੋੋਸਤ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ

ਮਾਨਸਾ, 24 ਮਈ ਗੁਰਜੰਟ ਸਿੰਘ ਬਾਜੇਵਾਲੀਆ / ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾ ਕੇ ਹਰਿਆਣਾ ਮਾਰਕਾ ਸ਼ਰਾਬ ਵਿਰੁੱਧ ਵੱਡੀ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਮਾਨਸਾ ਦੇ ਹੌਲਦਾਰ ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮਿੰਟੂ ਸਿੰਘ ਉਰਫ ਕਾਲੀ ਪੁੱਤਰ ਦੇਵੀ ਰਾਮ ਵਾਸੀ ਮਾਨਸਾ ਨੂੰ ਮੋੋਟਰਸਾਈਕਲ ਡਿਸਕਵਰ ਬਿਨਾ ਨੰਬਰੀ ਸਮੇਤ ਰੇਹੜੀ ਦੇ ਕਾਬੂ ਕਰਕੇ ਮੁਲਜਿਮ ਪਾਸੋੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਅਤੇ ਮੁਲਜਿਮ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ^ਰੇਹੜੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਇਸੇ ਤਰਾ ਐਨ,ਡੀ,ਪੀ,ਐਸ, ਐਕਟ ਤਹਿਤ ਕਾਰਵਾਈ ਕਰਦੇ ਹੋੋਏ ਚੌਕੀ ਬਹਿਨੀਵਾਲ (ਥਾਣਾ ਸਦਰ ਮਾਨਸਾ) ਦੇ ਸ:ਥ: ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸ਼ਨੀ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਭਗਵਾਨਪੁਰਾ (ਬਠਿੰਡਾ) ਅਤੇ ਜਗਸੀਰ ਸਿੰਘ ਪੁੱਤਰ ਸੋੋਨਾ ਸਿੰਘ ਵਾਸੀ ਕਿਊਲ (ਹਰਿਆਣਾ) ਨੂੰ ਮੋੋਟਰਸਾਈਕਲ ਟੀ,ਵੀ,ਐਸ, ਨੰ: ਪੀਬੀH31ਐਮ^0598 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 3 ਕਿਲੋੋਗ੍ਰਾਮ ਭੁੱਕੀ ਚੂਰਾਪੋੋਸਤ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਤਹਿਤ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ,ਆਈ,ਏ, ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮਨਪ੍ਰੀਤ ਕੌਰ ਪੁੱਤਰੀ ਗੁਰਜੰਟ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 5 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ/ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਐਸ,ਐਸ,ਪੀ,ਮਾਨਸਾ ਸ੍ਰੀ ਗੌਰਵ ਤੂੂਰਾ, ਆਈHਪੀHਐਸH ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS