3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 1 ਚਾਲੂ ਭੱਠੀ,15 ਬੋਤਲਾ ਸਰਾਬ ਅਤੇ 14 ਲੀਟਰ ਲਾਹਣ ਦੀ ਬ੍ਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) :ਸ੍ਰੀ ਸੁਰੇਂਦਰ ਲਾਂਬਾ,ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-2 ਥਾਵਾਂ ਤੋ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮਕੁੱਦਮੇ ਦਰਜ ਰਜਿਸਟਰ ਕਰਵਾ ਕੇ ਬ੍ਰਾਮਦਗੀ ਕਰਵਾਈ ਗਈ ਹੈ । ਉਹਨਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਐਂਟੀ-ਨਾਰਕੋਟਿਕ ਸੈੱਲ ਮਾਨਸਾ ਦੀ ਪੁਲਿਸ ਪਾਰਟੀ ਵੱਲੋ ਰਵਿੰਦਰ ਸਿੰਘ ਉਰਫ ਮੰਤਰੀ ਪੁੱਤਰ ਜਸਵੰਤ ਸਿੰਘ ਵਾਸੀ ਸਰਦੂਲਗੜ ਨੂੰ ਕਾਬੂ ਕਰਕੇ ਉਸ ਪਾਸੋਂ 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ ਐਕਟ ਦਾ ਮਕੁੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ । ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ ।
ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੌਰ ਸਿੰਘ ਪੁੱਤਰ ਮੈਂਗਲ ਸਿੰਘ ਵਾਸੀ ਤਾਮਕੋਟ ਹਾਲ ਆਬਾਦ ਨੇੜੇ ਨਿਧਾਨ ਸਿੰਘ ਨਗਰ ਮਾਨਸਾ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮਕੁੱਦਮਾ ਦਰਜ ਕਰਵਾਇਆ ਹੈ । ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 14 ਲੀਟਰ ਲਾਹਣ ਅਤੇ 1 ਬੋਤਲ ਸਰਾਬ ਨਜੈਜ ਬ੍ਰਾਮਦ ਕੀਤੀ । ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਚਮਕੌਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਹੀਰੋ ਖੁਰਦ ਨੂੰ ਕਾਬੂ ਕਰਕੇ 9 ਬੋਤਲਾ ਸਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮਕੁੱਦਮਾ ਦਰਜ ਕਰਵਾ ਕੇ ਬ੍ਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ । ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਗਗਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 5 ਬੋਤਲਾ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮਕੁੱਦਮਾ ਦਰਜ ਕਰਵਾ ਕੇ ਬ੍ਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ ।
ਐਸ.ਐਸ.ਪੀ ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ ਨੇ ਦੱਸਿਆ ਕਿ ਨਸ਼ਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ ।





