16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 4 ਮੁਲਜਿਮ ਕੀਤੇ ਕਾਬੂ

ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 4 ਮੁਲਜਿਮ ਕੀਤੇ ਕਾਬੂ

140 ਨਸ਼ੀਲੀਆਂ ਗੋੋਲੀਆਂ,600 ਗ੍ਰਾਮ ਗਾਂਜਾ,115 ਲੀਟਰ ਲਾਹਣ ਅਤੇ 26 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਗੁਰਚਰਨ ਸਿੰਘ ਉਰਫ ਚਰਨਾ ਪੁੱਤਰ ਦਾਰਾ ਸਿੰਘ ਅਤੇ ਫੌੌਜੀ ਸਿੰਘ ਪੁੱਤਰ ਦਾਰਾ ਸਿੰਘ ਵਾਸੀਅਨ ਬੋਹਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 140 ਨਸ਼ੀਲੀਆਂ ਗੋੋਲੀਆਂ ਅਤੇ 600 ਗ੍ਰਾਮ ਗਾਂਜਾ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਕੁਲਵੰਤ ਸਿੰਘ ਉਰਫ ਕਾਂਤਾ ਪੁੱਤਰ ਜੈਲ ਸਿੰਘ ਵਾਸੀ ਝੰਡੂਕੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਜੌੌੜਕੀਆਂ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਜਗਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਭੰਮੇ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 15 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਮਲੂਕ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਚੰਦੋੋ ਕਲਾਂ (ਹਰਿਆਣਾ) ਨੂੰ ਮੋੋਟਰਸਾਈਕਲ ਹੀਰੋੋ ਸਪਲੈਂਡਰ ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਸ ਪਾਸੋਂ 26 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ।
ਐਸ,ਐਸ,ਪੀ, ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ,ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS