17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਪੱਟੀ : ਇੱਕ ਪਰਿਵਾਰ ਦੇ 4 ਲੋਕਾਂ ਨੂੰ ਗੋਲੀਆਂ ਮਾਰ ਕੇ ਕੀਤਾ...

ਪੱਟੀ : ਇੱਕ ਪਰਿਵਾਰ ਦੇ 4 ਲੋਕਾਂ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖਮੀ ।

ਪੁਰਾਣੀ ਚਲਦੀ ਆ ਰਹੀ ਜ਼ਮੀਨੀ ਰੰਜਿਸ਼ ਦੇ ਚੱਲਦਿਆਂ ਮੁਲਜ਼ਿਮਾਂ ਨੇ ਕੀਤਾ ਜਾਨਲੇਵਾ ਹਮਲਾ ।

ਤਰਨ ਤਾਰਨ/ਪੱਟੀ (ਰਿੰਪਲ ਗੋਲਣ) : ਐਤਵਾਰ ਸਵੇਰੇ 6:30 ਵਜੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੱਸਰ ਗਿਆ ਜਦੋਂ ਪੱਟੀ ਦੇ ਪਿੰਡ ਢੋਟੀਆਂ ਵਿਖੇ ਕੁਝ ਲੋਕਾਂ ਵੱਲੋਂ ਜ਼ਮੀਨੀ ਰੰਜਿਸ਼ ਦੇ ਚੱਲਦੇ ਗੋਲੀਆਂ ਚਲਾ ਕੇ ਇਕ ਪਰਿਵਾਰ ਦੇ ਚਾਰ ਵਿਅਕਤੀਆਂ ਨੂੰ ਜ਼ਖਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ।

ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਦੋਹਾ ਧਿਰਾਂ ‘ਚ ਜ਼ਮੀਨ ਨੂੰ ਲੈ ਕੇ ਪੁਰਾਣੀ ਰੰਜ਼ਿਸ ਸੀ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਸੁਖਵਿੰਦਰ ਸਿੰਘ ਦੇ ਬਿਆਨਾਂ ਤੇ ਰਣਜੀਤ ਸਿੰਘ ਅਤੇ ਉਸਦੇ ਸਮਰਥਕਾਂ ਖਿਲਾਫ ਮਾਮਲਾ ਦਰਜ਼ ਕਰਕੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀ.ਐੱਸ.ਪੀ. ਕੁਲਜਿੰਦਰ ਸਿੰਘ ਦਾ ਕਹਿਣਾ ਹੈ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਿਸੇ ਨੂੰ ਵੀ ਕਾਨੂੰਨ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਹੈ।

ਜ਼ਖਮੀਆਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਹਮਲਾਵਰਾਂ ਵੱਲੋਂ ਗੱਡੀ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਚੌਕੀ ਨੌਸ਼ਿਹਰਾਂ ਪਨੂੰਆਂ ਦੀ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਦਿੱਤੀ ਹੈ। ਕੈਰੋਂ ਹਸਪਤਾਲ ਵਿਖੇ ਜੇਰੇ ਇਲਾਜ ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਢੋਟੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਗੁਆਂਢੀਆਂ ਨਾਲ ਪੁਰਾਣੀ ਰੰਜ਼ਿਸ ਚੱਲਦੀ ਆ ਰਹੀ ਸੀ। ਐਤਵਾਰ ਨੂੰ ਜਦੋਂ ਉਨ੍ਹਾਂ ਦਾ ਪਰਿਵਾਰ ਪਿੰਡ ਦੇ ਬਾਬਾ ਸ਼ਹੀਦ ਦੇ ਗੁਰਦੁਆਰਾ ਸਾਹਿਬ ਜਾਣ ਲਈ ਘਰ ਦੇ ਬਾਹਰ ਗੱਡੀ ਨੇੜੇ ਖੜਾ ਸੀ ਤਾ ਉਨ੍ਹਾਂ ਦੇ ਗੁਆਂਢੀਆਂ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿਚ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ (75), ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ (54) ਹਰਬੰਸ ਕੌਰ ਪਤਨੀ ਲਖਬੀਰ ਸਿੰਘ (70) ਏਕਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ (9) ਪਿੰਡ ਢੋਟੀਆਂ ਜਖ਼ਮੀ ਹੋ ਗਏ। ਗੋਲੀਆਂ ਚੱਲਣ ਦੀ ਅਵਾਜ਼ ਸੁਣ ਕੇ ਲੋਕ ਘਰਾਂ ਤੋਂ ਬਾਹਰ ਆ ਗਏ।
ਇਸ ਦੌਰਾਨ ਲਲਕਾਰੇ ਮਾਰਦੇ ਹੋਏ ਅਤੇ ਫਾਇਰ ਕਰਦੇ ਹੋਏ ਹਮਲਾਵਰ ਫਰਾਰ ਹੋ ਗਏ। ਪਿੰਡ ਵਾਸੀਆਂ ਨੇ ਉਨ੍ਹਾਂ ਹਸਪਤਾਲ ਵਿਖੇ ਦਾਖਲ ਕਰਵਾਇਆ।

Today Now News

RELATED ARTICLES
- Advertisment -

POPULAR POSTS