16.8 C
Chandigarh

TODAY NOW NEWS

Friday, March 20, 2026
HomeEDUCATIONਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਲੇਖ ਲਿਖਣ ਮੁਕਾਬਲੇ

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਏ ਮੁਕਾਬਲੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅੰਜੂ ਗੁਪਤਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਕੂਲ ਹਮੀਰਗੜ੍ਹ ਢੈਪਈ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫਸ਼ਰ ਜਗਰੂਪ ਭਾਰਤੀ ਦੀ ਨਿਗਰਾਨੀ ਹੇਠ ਲੇਖ ਲਿਖਣ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਸੁਖਦੀਪ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਵੱਖ-ਵੱਖ ਸ਼ੇ੍ਰਣੀਆਂ ਦੇ ਬੱਚਿਆਂ ਨੇ ਭਾਗ ਲਿਆ। ਨਤੀਜਿਆਂ ਸਬੰਧੀ ਉਨ੍ਹਾ ਕਿਹਾ ਕਿ ਮਿਡਲ ਵਰਗ ਦੇ ਮੁਕਾਬਲੇ ਵਿੱਚ ਅੱਠਵੀਂ ਜਮਾਤ ਦੀ ਸੰਦੀਪ ਕੌਰ ਨੇ ਪਹਿਲਾ, ਦੂਜਾ ਸਥਾਨ ਛੇਵੀਂ ਜਮਾਤ ਦੀ ਸੰਦੀਪ ਕੌਰ ਅਤੇ ਤੀਜਾ ਸੁਖਮਨਜੀਤ ਕੌਰ ਨੇ ਹਾਸਲ ਕੀਤਾ।
ਉਨ੍ਹਾਂ ਦੱਸਿਆ ਕਿ ਹਾਈ ਵਰਗ ਦੇ ਮੁਕਾਬਲੇ ਵਿੱਚ ਦਲਵੀਰ ਕੌਰ, ਲਵਪ੍ਰੀਤ ਸਿੰਘ ਅਤੇ ਤਰਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁਖੀ ਨੇ ਕਿਹਾ ਕਿ ਸਕੂਲ ਖੁਲੱਣ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲੇ ਨੂੰ ਸਫ਼ਲ ਬਣਾਉਣ ਵਿੱਚ ਗਾਈਡ ਅਧਿਆਪਕ ਬਲਜੀਤ ਕੌਰ ਅਤੇ ਸਮੂਹ ਸਟਾਫ਼ ਦਾ ਯੋਗਦਾਨ ਰਿਹਾ।

Today Now News

RELATED ARTICLES
- Advertisment -

POPULAR POSTS