17.1 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਸ਼ਹੀਦਾਂ ਦੇ ਸਰਤਾਜ ਸ੍ਰੀ ਗੁਰ ਅਰਜਨ ਦੇਵ ਜੀ ਦਾ 415ਵਾ ਸ਼ਹੀਦੀ ਦਿਹਾੜਾ...

ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰ ਅਰਜਨ ਦੇਵ ਜੀ ਦਾ 415ਵਾ ਸ਼ਹੀਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

ਦੇਸ਼ਾਂ ਵਿਦੇਸ਼ਾਂ ਤੋ ਸਰਧਾਲੂ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਪਹੁੰਚੇ ਤੇ ਲਗਵਾਈ ਆਪਣੀ ਹਾਜਰੀ

ਤਰਨਤਾਰਨ (ਜਸਬੀਰ ਸਿੰਘ) : ਸ਼ਹੀਦਾਂ ਦੇ ਸਰਤਾਜ ਪੰਜਵੀ ਪਾਤਸ਼ਾਹੀ ਸ੍ਰੀ ਗੁਰੁੂੂੂ ਅਰਜਨ ਦੇਵ ਜੀ ਦਾ 415 ਵਾਂ ਸ਼ਹੀਦੀ ਦਿਹਾੜਾ ਦੁਨੀਆਂ ਭਰ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆਂ ਗਿਆ ਇਸ ਮੋਕੇ ਗੁਰੁੂੂ ਸਾਹਿਬ ਜੀ ਦੀ ਵਰਸੋਈ ਨਗਰੀ ਤਰਨ ਤਾਰਨ ਦੇ ਗੁਰਦਵਾਰਾ ਸੀ ਗੁਰੁੂੂ ਅਰਜਨ ਦੇਵ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਸ ਉਪਰੰਤ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਇਸ ਮੌਕੇ ਦੇਸ਼ ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀਆਂ ਭਰੀਆਂ ਗਈਆਂ ਗੁਰੁੂੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੋਕੇ ਤੇ ਹਰ ਧਰਮ ਦੇ ਲੋਕਾਂ ਵੱਲੋ ਠੰਡੇ ਮਿੱਠੇ ਜੱਲ ਦੀਆਂ ਛਬੀਲਾਂ ਜਗ੍ਹਾਂ ਜਗ੍ਹਾਂ ਤੇ ਲਗਾਕੇ ਗੁਰੁੂੂ ਸਾਹਿਬ ਦੇ ਸ਼ਾਝੀਵਾਲਤਾ ਦੇ ਉਪਦੇਸ਼ ਤੇ ਪਹਿਰਾ ਦਿੱਤਾ ਗਿਆ ਇਸ ਮੋਕੇ ਗੁਰਦਵਾਰਾ ਸਾਹਿਬ ਦੇ ਗ੍ਰੰਥੀ ਬਲਵਿੰਦਰ ਸਿੰਘ ਨੇ ਗੁਰੁ ਸਾਹਿਬ ਦੇ ਜੀਵਨ ਤੇ ਚਾਨਨਾ ਪਾਉਦਿਆਂ ਸੰਗਤਾਂ ਨੂੰ ਗੁਰੁ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ ਏ ਉਨ੍ਹਾਂ ਦੱਸਿਆ ਕਿ ਸ਼ਹੀਦੀ ਦਿਹਾੜੇ ਮੋਕੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ਹਨ ਇਸ ਮੌਕੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਵੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਮਹਾਨ ਦੱਸਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ ਹੈ

Today Now News

RELATED ARTICLES
- Advertisment -

POPULAR POSTS