16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸੂਬੇ ਵਿੱਚ ਖਰੀਦ ਦੇ ਚੌਦਵੇਂ ਦਿਨ 453335.564 ਮੀਟਿ੍ਰਕ ਟਨ ਝੋਨੇ ਦੀ ਹੋਈ...

ਸੂਬੇ ਵਿੱਚ ਖਰੀਦ ਦੇ ਚੌਦਵੇਂ ਦਿਨ 453335.564 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

ਚੰਡੀਗੜ, 16 ਅਕਤੂਬਰ :

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਦਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 453335.564 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ 2881091.255 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 26233 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਚੌਦਵੇਂ ਦਿਨ 494734.433 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।

ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 3053124.301 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 2907324.255 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 3307.23 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

Today Now News

RELATED ARTICLES
- Advertisment -

POPULAR POSTS