16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ"ਜ਼ਿਲ੍ਹਾ ਮੋਗਾ ਦੇ ਹਰੇਕ ਬਲਾਕ ਵਿੱਚ ਬਣਨਗੇ 5-5 ਖੇਡ ਸਟੇਡੀਅਮ" : ਦਫ਼ਤਰ...

“ਜ਼ਿਲ੍ਹਾ ਮੋਗਾ ਦੇ ਹਰੇਕ ਬਲਾਕ ਵਿੱਚ ਬਣਨਗੇ 5-5 ਖੇਡ ਸਟੇਡੀਅਮ” : ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ।

“ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੋਜਨਾ ਦੀ ਵੀਡੀਉ ਕਾਨਫਰੰਸਿੰਗ ਜ਼ਰੀਏ ਸ਼ੁਰੂਆਤ ।

ਮੋਗਾ (ਹਰਪਾਲ ਸਹਾਰਨ) : ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਭਰ ਵਿੱਚ 750 ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਪਿੰਡਾਂ ਵਿੱਚ ਵੀ 25 ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾਵੇਗਾ । ਇਹਨਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਸਬੰਧੀ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੀਡੀਉ ਕਾਨਫਰੰਸਿੰਗ ਜ਼ਰੀਏ ਕੀਤੀ ਗਈ ਹੈ। ਪਹਿਲੇ ਗੇੜ ਵਿੱਚ ਸੂਬੇ ਵਿੱਚ 150 ਅਤੇ ਜ਼ਿਲ੍ਹਾ ਮੋਗਾ ਵਿੱਚ 5 ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੀਡੀਉ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਦੱਸਿਆ ਕਿ ਇਸ ਯੋਜਨਾ ਦੇ ਪੂਰੀ ਤਰ੍ਹਾਂ ਲਾਗੂ ਹੋਣ ਨਾਲ ਜ਼ਿਲ੍ਹਾ ਮੋਗਾ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ, ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧੇਗਾ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਇਹਨਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਕਿਹਾ ਕਿ ਉਹ ਇਹਨਾਂ ਖੇਡ ਸਟੇਡੀਅਮਾਂ ਦਾ ਭਰਪੂਰ ਲਾਹਾ ਲੈਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਨਵੇਂ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਥੇ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਇਹ ਯੋਜਨਾ ਲਾਂਚ ਕੀਤੀ ਗਈ। ਇਹਨਾਂ ਸਮਾਗਮਾਂ ਦੌਰਾਨ ਕੋਵਿੱਡ 19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਸਾਰੀਆਂ ਹਦਾੲਿਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਜਿਹੜੇ ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਅੱਜ ਰੱਖਿਆ ਗਿਆ ਹੈ, ਉਹਨਾਂ ਵਿੱਚ ਪਿੰਡ ਜੀਤਾ ਸਿੰਘ ਵਾਲਾ (ਬਲਾਕ ਬਾਘਾਪੁਰਾਣਾ), ਤੋਤਾ ਸਿੰਘ ਵਾਲਾ (ਬਲਾਕ ਕੋਟ ਇਸੇ ਖਾਂ), ਰਾਮੂਵਾਲਾ ਹਰਚੋਕਾ (ਬਲਾਕ ਮੋਗਾ 1), ਖੋਸਾ ਪਾਂਡੋ (ਬਲਾਕ ਮੋਗਾ 2) ਅਤੇ ਰੌਂਤਾ (ਬਲਾਕ ਨਿਹਾਲ ਸਿੰਘ ਵਾਲਾ) ਸ਼ਾਮਿਲ ਹਨ। ਪਿੰਡ ਰਾਮੂਵਾਲਾ ਹਰਚੋਕਾ ਤੇ ਖੋਸਾ ਪਾਂਡੋ ਵਿੱਚ ਇਹ ਸਟੇਡੀਅਮ 4-4 ਏਕੜ ਵਿੱਚ ਜਦਕਿ ਪਿੰਡ ਜੀਤਾ ਸਿੰਘ ਵਾਲਾ, ਤੋਤਾ ਸਿੰਘ ਵਾਲਾ ਅਤੇ ਰੌਂਤਾ ਵਿੱਚ 1-1 ਏਕੜ ਵਿੱਚ ਬਣਨਗੇ। ਇਹਨਾਂ ਖੇਡ ਸਟੇਡੀਅਮਾਂ ਉਤੇ ਕਰੀਬ 57.17 ਲੱਖ ਰੁਪਏ ਦੀ ਲਾਗਤ ਆਵੇਗੀ। ਉਹਨਾਂ ਦੱਸਿਆ ਕਿ ਇਹਨਾਂ ਖੇਡ ਸਟੇਡੀਅਮਾਂ ਦਾ ਕੰਮ ਪਹਿਲਾਂ ਹੀ ਸ਼ੁਰੂ ਕਰਵਾ ਦਿੱਤਾ ਗਿਆ ਸੀ, ਜੌ ਕਿ ਪੂਰੇ ਜੋਰਾਂ ਉਤੇ ਜਾਰੀ ਹੈ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ ਚੜਿੱਕ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭਾਂਗੇਰੀਆਂ, ਉਪ ਮੰਡਲ ਮੈਜਿਸਟਰੇਟ ਸ੍ਰ ਸਤਵੰਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਵੱਖ ਵੱਖ ਬਲਾਕਾਂ ਵਿੱਚ ਵੀ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।

Today Now News

RELATED ARTICLES
- Advertisment -

POPULAR POSTS