17.4 C
Chandigarh

TODAY NOW NEWS

Friday, March 20, 2026
HomeBREAKING NEWSਨਸ਼ਿਆ ਦੇ 4 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਗ੍ਰਿਫਤਾਰ

ਨਸ਼ਿਆ ਦੇ 4 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਗ੍ਰਿਫਤਾਰ

430 ਨਸ਼ੀਲੀਆਂ ਗੋੋਲੀਆਂ, 156 ਬੋਤਲਾਂ ਸ਼ਰਾਬ ਸਮੇਤ ਕਾਰ ਅਤੇ 5 ਕਿਲੋੋਗ੍ਰਾਮ ਗਾਂਜਾ ਕੀਤਾ ਬਰਾਮਦ

ਮਾਨਸਾ, 15 ਫਰਵਰੀ ਗੁਰਜੰਟ ਸਿੰਘ ਬਾਜੇਵਾਲੀਆ/ ਸ੍ਰੀ ਦੀਪਕ ਪਾਰੀਕ ਆਈ,ਪੀ, ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾ ਚੋੋਣਾਂ ਦੇ ਮੱਦੇਨਜ਼ਰ ਨਸ਼ਿਆਂ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਅਕਾਸ਼ ਸਾਰਸਰ ਪੁੱਤਰ ਸੋੋਨੀ ਸਾਰਸਰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 5 ਕਿਲੋੋਗ੍ਰਾਮ ਗਾਂਜਾ ਅਤੇ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਕੀਨ (ਹਰਿਆਣਾ) ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਐਨ,ਡੀ,ਪੀ,ਐਸ,ਐਕਟ ਅਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ, ਦੂਸਰੇ ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਤਾਰ ਸਿੰਘ ਪੁੱਤਰ ਇੱਕਬਾਲ ਸਿੰਘ ਵਾਸੀ ਬੀਰ ਖੁਰਦ ਨੂੰ ਕਾਬੂ ਕਰਕੇ ਉਸ ਪਾਸੋੋਂ 430 ਨਸ਼ੀਲੀਆਂ ਗੋੋਲੀਆਂ ਮਾਰਕਾ ਐਲਪ੍ਰਾਜੋੋਲਮ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਅਮਨਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਬੋੋਹਾ ਨੂੰ ਕਾਬੂ ਕਰਕੇ ਉਸ ਪਾਸੋੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਕੀਨ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਗੁਰਉਪਦੇਸ਼ ਸਿੰਘ ਪੁੱਤਰ ਜਗਰੂਪ ਸਿੰਘ ਅਤੇ ਗੁਰਪਰੀਤ ਸਿੰਘ ਉਰਫ ਮੋੋਨੀ ਪੁੱਤਰ ਗੁਰਚਰਨ ਸਿੰਘ ਵਾਸੀਅਨ ਮਾਨਸਾ ਨੂੰ ਰਿਟਜ ਕਾਰ ਨੰ: ਯੂਪੀ,16ਏ,ਡੀ^3544 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 12 ਬੋਤਲਾਂ ਸ਼ਰਾਬ ਅੰਗਰੇਜੀ ਮਾਰਕਾ ਗਰੈਂਡ ਅਫੇਅਰ ਬਰਾਮਦ ਕੀਤੀ ਗਈ।
ਐਸ,ਐਸ,ਪੀ, ਮਾਨਸਾ ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS