135 ਲੀਟਰ ਲਾਹਣ ਅਤੇ 124 ਬੋਤਲਾਂ ਸਰਾਬ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੁਲਿਸ ਵਲੋਂ ਨਸ਼ਿਆ ਵਿਰੁੱਧ ਵਿਢੀ ਮੁਹਿੰਮ ਤਹਿਤ ਵਖ ਵਖ ਥਾਵਾਂ ਤੋਂ ਮੁਲਜਿਮਾ ਨੂੰ ਕਾਬੂ ਕਰਕੇ ਉਹਨਾਂ ਵਿਰੁਧ ਨਸਿਆ ਦੇ ਮੁਕਦਮੇ ਦਰਜ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਸ਼ਮੀਰ ਸਿੰਘ ਪੁਤਰ ਨਿਰੰਜਨ ਸਿੰਘ ਵਾਸੀ ਤਾਮਕੋਟ ਵਿਰੁਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਅਤੇ 20 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਿਰਮਲ ਸਿੰਘ ਪੁਤਰ ਮੇਵਾ ਸਿੰਘ ਵਾਸੀ ਦੂਲੋਵਾਲ ਵਿਰੁਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 35 ਲੀਟਰ ਲਾਹਣ ਬਰਾਮਦ ਕੀਤੀ।
ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਰਵੀ ਸਿੰਘ ਪੁਤਰ ਮਗਾ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ 48 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਜਿਸਦੇ ਵਿਰੁਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਥਾਣਾ ਬਰੇਟਾ ਦੀ ਹੀ ਪੁਲਿਸ ਪਾਰਟੀ ਨੇ ਤਰਸੇਮ ਸਿੰਘ ਪੁਤਰ ਅਜੈਬ ਸਿੰਘ ਵਾਸੀ ਜਲਵੇੜ੍ਹਾ ਨੂੰ ਕਾਬੂ ਕਰਕੇ 48 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਮੁਲਜਿਮ ਦੇ ਵਿਰੁਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮਿੰਟੂ ਸਿੰਘ ਪੁਤਰ ਸੋਹਣ ਲਾਲ ਵਾਸੀ ਕਾਹਨੇਵਾਲਾ ਨੂੰ ਕਾਬੂ ਕਰਕੇ 8 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਮਾਲਟਾ(ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ ਗਿਆ ਹੈ। ਐਸਐਸਪੀ ਮਾਨਸਾ ਸ੍ਰੀ ਸੁਰੇਂਦਰ ਲਾਬਾ, ਆਈਪੀਐਸ ਨੇ ਦਸਿਆ ਕਿ ਨਸਿਆ ਅਤੇ ਮਾੜੇ ਅਨਸਰਾ ਵਿਰੁਧ ਵਿਢੀ ਮੁਹਿੰਮ ਨੂੰ ਅਗੇ ਲਈ ਵੀ ਇਸੇ ਤਰਾ ਹੀ ਜਾਰੀ ਰਖਿਆ ਜਾ ਰਿਹਾ ਹੈ।






