16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆ ਦੇ ਦੋਸ਼ ਚ 5 ਮੁਕੱਦਮੇ ਦਰਜ ਕਰਕੇ 5 ਮੁਲਜਿਮ ਕੀਤੇ ਗ੍ਰਿਫਤਾਰ

ਨਸ਼ਿਆ ਦੇ ਦੋਸ਼ ਚ 5 ਮੁਕੱਦਮੇ ਦਰਜ ਕਰਕੇ 5 ਮੁਲਜਿਮ ਕੀਤੇ ਗ੍ਰਿਫਤਾਰ

1200 ਨਸ਼ੀਲੇ ਕੈਪਸੂਲ ਸਮੇਤ ਮੋਟਰਸਾਈਕਲ, 900 ਨਸੀਲੀਆਂ ਗੋਲੀਆਂ, 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਕਾਰ,150 ਲੀਟਰ ਲਾਹਣ ਅਤੇ 12 ਬੋਤਲਾਂ ਸ਼ਰਾਬ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ. ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ| ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਲੱਕੀ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝੰਡਾ ਕਲਾਂ ਨੂੰ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ ਨੰ:ਪੀਬੀ.51ਬੀ^2138 ਸਮੇਤ ਕਾਬੂ ਕਰਕੇ ਉਸ ਪਾਸੋਂ 1200 ਨਸ਼ੀਲੇ ਕੈਪਸੂਲ ਮਾਰਕਾ ਟਰਮਾਡੋਲ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਗ੍ਰਿਫਤਾਰ ਮੁਲਜਿਮ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸੀਲੇ ਕੈਪਸੂਲ ਨਾਮਲੂਮ ਵਿਅਕਤੀ ਪਾਸੋਂ 70/^ਰੁਪਏ ਪ੍ਰਤੀ ਪੱਤੇ (10 ਕੈਪਸੂਲ) ਦੇ ਹਿਸਾਬ ਨਾਲ ਮੁੱਲ ਲਿਆਂਦੇ ਸੀ ਅਤੇ ਅੱਗੇ150/^ਰੁਪਏ ਪ੍ਰਤੀ ਪੱਤੇ (10 ਕੈਪਸੂਲ) ਦੇ ਹਿਸਾਬ ਨਾਲ ਵੇਚਣੇ ਸਨ| ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਆਤਮਾ ਸਿੰਘ ਪੁੱਤਰ ਕੂੜਾ ਸਿੰਘ ਅਤੇ ਹੈਪੀ ਕੌਰ ਪਤਨੀ ਆਤਮਾ ਸਿੰਘ ਵਾਸੀਆਨ ਕੋਟੜਾ ਕਲਾਂ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਵਾਇਆ| ਪੁਲਿਸ ਪਾਰਟੀ ਨੇ ਮੌਕਾ ਤੇ ਰੇਡ ਕਰਕੇ 900 ਨਸੀਲੀਆਂ ਗੋਲੀਆਂਮਾਰਕਾ ਕਲੋਵੀਡੋਲ ਬਰਾਮਦ ਕੀਤੀਆ, ਮੁਲਜਿਮਾਂ ਦੀ ਗ੍ਰਿਫਤਾਰੀ ਬਾਕੀ ਹੈ, ਜਿਹਨਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ|
ਇਸੇ ਤਰਾ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਕੁਲਵਿੰਦਰ ਸਿੰਘ ਉਰਫ ਬੱਗਾ ਪੁੱਤਰ ਮੂਲਾ ਸਿੰਘ ਵਾਸੀ ਬੰਗੀ ਮਨਿਹਾਲ ਸਿੰਘ ਵਾਲਾ (ਬਠਿੰਡਾ) ਅਤੇ ਜਗਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਤਲਵੰਡੀ ਸਾਬੋ (ਬਠਿੰਡਾ) ਨੂੰ ਵੈਗਨਰ ਕਾਰ ਨੰ:ਪੀਬੀ 03ਬੀਡੀ^3530 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਦੋਨਾਂ ਮੁਲਜਿਮਾਂ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕਰਵਾ ਕੇ ਮਾਲ ਮੁਕੱਦਮਾ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਗ੍ਰਿਫਤਾਰ ਮੁਲਜਿਮਾਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਭੁੱਕੀ ਚੂਰਾਪੋਸਤ 3500 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 5000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ| ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹੰਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸਾ ਕਿੱਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਕਿੱਥੇ ਵੇਚਣਾ ਸੀ, ਜਿਹਨਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ, ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਹੋਰ ਬਰਾਮਦਗੀ ਕਰਵਾਈ ਜਾਵੇਗੀ|ਇਸੇ ਤਰਾ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਸੇਵਕ ਸਿੰਘ ਪੁੱਤਰ ਦਾਨ ਸਿੰਘ ਵਾਸੀ ਧਿੰਗੜ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕਰਾਇਆ| ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ ਗਈ| ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਲਾਲ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਨਰਿੰਦਰਪੁਰਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕਰਾਇਆ| ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 12 ਬੋਤਲਾਂ ਸ.ਰਾਬ ਨਜਾਇਜ ਬਰਾਮਦ ਕੀਤੀ| ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

Today Now News

RELATED ARTICLES
- Advertisment -

POPULAR POSTS