v=ਖੰਨਾ, 31 ਜਨਵਰੀ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਕੋਰੋਨਾ ਪਾਬੰਦੀਆਂ ਦੌਰਾਨ ਆਪਣੇ 56 ਵਿਦਿਆਰਥੀਆਂ ਦੀ ਪਲੇਸਮੈਂਟ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਗੁਰਕੀਰਤ ਸਿਘ ਨੇ ਦੱਸਿਆ ਕਿ ਕਾਲਜ ਨੇ ਵਿਦਿਆਰਥੀਆਂ ਦੀ ਆਨ ਲਾਈਨ ਇੰਟਰਵਿਊ ਕਰਵਾ ਕੇ ਬਿਹਤਰੀਨ ਪਲੇਸਮੈਂਟ ਦੇ ਟੀਚੇ ਹਾਸਲ ਕੀਤੇ। ਇਸ ਦੌਰਾਨ ਕੰਪਿਊਟਰ ਸਾਇੰਸ ਦੇ ਸ਼ਿਵਆਸ਼ੂ ਨੂੰ ਬੀਵਾਈਜੈਡਯੂ ਕੰਪਨੀ ਵੱਲੋਂ ਅਕਾਦਮਿਕ ਸਪੈਸ਼ਲਿਸਟ ਵਜੋਂ 6 ਲੱਖ ਰੁਪਏ ਪ੍ਰਤੀ ਸਾਲ ਦੇ ਪੈਕੇਜ ਨਾਲ ਰੱਖਿਆ ਗਿਆ, ਜਦੋਂ ਕਿ ਪੰਜ ਵਿਦਿਆਰਥੀ 4 ਲੱਖ ਰੁਪਏ ਦੇ ਪੈਕੇਜ ਨਾਲ ਚੁਣੇ ਗਏ। ਚੇਅਰਮੈਨ ਗੁਰਚਰਨ ਸਿੰਘ ਨੇ ਚੁਣੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਵਿਦਿਆਰਥੀ ਜੀਵਨ ਤੋਂ ਇਕ ਪ੍ਰੋਫ਼ੈਸ਼ਨਲ ਜ਼ਿੰਦਗੀ ਵਿਚ ਪਹਿਲਾ ਕਦਮ ਹੈ। ਇਸ ਲਈ ਸਭ ਵਿਦਿਆਰਥੀਆਂ ਨੂੰ ਚੰਗੇ ਕੈਰੀਅਰ ਲਈ ਆਪਣੀ ਪਹਿਲੀ ਨੌਕਰੀ ਮਨ ਲਗਾ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਕਾਲਜ ਸਮੇਂ-ਸਮੇਂ ’ਤੇ ਨੌਕਰੀ ਮੇਲੇ ਤੇ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾਣ।





