16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸਿਆਂ ਵਿਰੁੱਧ 6 ਮੁਕੱਦਮੇ ਦਰਜ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ

ਨਸਿਆਂ ਵਿਰੁੱਧ 6 ਮੁਕੱਦਮੇ ਦਰਜ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ

1190 ਨਸ਼ੀਲੀਆਂ ਗੋਲੀਆਂ, 255 ਬੋਤਲਾਂ ਸ਼ਰਾਬ ਸਮੇਤ ਬਲੈਰੋ ਗੱਡੀ ਅਤੇ 20 ਲੀਟਰ ਲਾਹਣ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ| ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਤੇਜ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 1190 ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ|

ਗ੍ਰਿਫਤਾਰ ਮੁਲਜਿਮ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸ਼ੀਲੀਆਂ ਗੋਲੀਆਂ 50 ਰੁਪਏ ਪ੍ਰਤੀ ਪੱਤਾ (10 ਗੋਲੀਆਂ) ਦੇ ਹਿਸਾਬ ਨਾਲ ਮੁੱਲ ਖਰੀਦੀਆ ਸਨ ਅਤੇ ਅੱਗੇ 150 ਰੁਪਏ ਪ੍ਰਤੀ ਪੱਤੇ (10 ਗੋਲੀਆਂ) ਦੇ ਹਿਸਾਬ ਨਾਲ ਵੇਚਣੀਆਂ ਸਨ| ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਸਨੇ ਕਿੱਥੋ, ਕਿਸ ਪਾਸੋਂ ਮੁੱਲ ਖਰੀਦੀਆ ਸੀ ਅਤੇ ਅੱਗੇ ਕਿੱਥੇ ਵੇਚਣੀਆ ਸਨ| ਜਿਸਦੀ ਪੁੱਛਗਿੱਛ ਤੇ ਮੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ|ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੰਮੀ ਪੁੱਤਰ ਦਰਸ਼ਨ ਕੁਮਾਰ ਅਤੇ ਬੂਟਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਉਡਤ ਸੈਦੇਵਾਲਾ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਢੁੱਕਵੀਂ ਜਗ੍ਹਾਂ ਤੇ ਨਾਕਾਬੰਦੀ ਕਰਕੇ ਇੱਕ ਮੁਲਜਿਮ ਬੂਟਾ ਸਿੰਘ ਉਕਤ ਨੂੰ ਕਾਬੂ ਕਰਕੇ ਗੱਡੀ ਬਲੈਰੋ ਪਿੱਕਅੱਪ ਡਾਲਾ ਨੰ:ਪੀਬੀ.13ਏਆਰ^1773 ਵਿੱਚੋ 216 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਬਰਾਮਦ ਮਾਲ ਅਤੇ ਗੱਡੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ ਅਤੇ ਦੂਸਰੇ ਮੁਲਜਿਮ ਸੰਮੀ ਉਕਤ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ| ਥਾਣਾ ਸਿਟੀ 1 ਮਾਨਸਾ ਦੀ ਪੁਲਿਸ ਪਾਰਟੀ ਨੇ ਬਹਾਲ ਸਿੰਘ ਪੁੱਤਰ ਤੇਜਾ ਸਿੰਘ ਅਤੇ ਬਿਕਰਮਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀਅਨ ਮਾਨਸਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਖਾਸਾ ਸੰਤਰਾ (ਪੰਜਾਬ) ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ| ਥਾਣਾ ਸਿਟੀ^2 ਮਾਨਸਾ ਦੀ ਪੁਲਿਸ ਪਾਰਟੀ ਨੇ ਤਾਰਾ ਸਿੰਘ ਪੁੱਤਰ ਸਮਸ਼ੇਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਸਰਾਬ ਅੰਗਰੇਜੀ ਮਾਰਕਾ ਬਲੈਡੰਰ ਪ੍ਰਾਈਡ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ| ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਤੇਜਾ ਸਿੰਘ ਪੁੱਤਰ ਭਾਗ ਸਿੰਘ ਵਾਸੀ ਨਾਹਰਾ ਨੂੰ ਕਾਬੂ ਕਰਕੇ ਉਸ ਪਾਸੋਂ 6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ| ਇਸੇ ਤਰਾ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨੈਬ ਸਿੰਘ ਉਰਫ ਨੈਬੀ ਪੁੱਤਰ ਦਲੀਪ ਸਿੰਘ ਵਾਸੀ ਮੌਜੀਆ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ|ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

Today Now News

RELATED ARTICLES
- Advertisment -

POPULAR POSTS