16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਵਿਰੁੱਧ 7 ਮੁਕੱਦਮੇ ਦਰਜ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ ।

ਨਸ਼ਿਆਂ ਵਿਰੁੱਧ 7 ਮੁਕੱਦਮੇ ਦਰਜ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ ।

1 ਕਿਲੋ 500 ਗ੍ਰਾਮ ਭੁੱਕੀ ਪੋਸਤ ਡੋਡੇ, 50 ਗ੍ਰਾਮ ਅਫੀਮ ਸਮੇਤ ਕਾਰ, 500 ਲੀਟਰ ਲਾਹਣ, 1 ਚਾਲੂ ਭੱਠੀ ਅਤੇ 43 ਬੋਤਲਾਂ ਸ਼ਰਾਬ ਦੀ ਬਰਾਮਦਗੀ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਅਕਤੂਬਰ ਪੁਲਿਸ ਨੇ ਨਸਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋ 6 ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 7 ਮੁਕੱਦਮੇ ਦਰਜ. ਰਜਿਸਟਰ ਕੀਤੇ ਹਨ । ਗ੍ਰਿਫਤਾਰ ਮੁਲਜਿਮਾਂ ਪਾਸੋ 1 ਕਿਲੋ 500 ਗ੍ਰਾਮ ਭੁੱਕੀ ਪੋਸਤ ਡੋਡੇ, 50 ਗ੍ਰਾਮ ਅਫੀਮ ਸਮੇਤ ਕਾਰ, 500 ਲੀਟਰ ਲਾਹਣ, 1 ਚਾਲੂ ਭੱਠੀ ਅਤੇ 43 ਬੋਤਲਾਂ ਸਰਾਬ ਦੀ ਬਰਾਮਦਗੀ ਕੀਤੀ ਗਈ ਹੈ । ਜਿਨ੍ਹਾਂ ਮੁਲਜਿਮਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ
ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਪਰੀਤ ਸਿੰਘ ਉਰਫ ਟੀਟੂ ਪੁੱਤਰ ਗੁਰਤੇਜ ਸਿੰਘ ਵਾਸੀ ਬੱਪੀਆਣਾ ਨੂੰ ਸਵਿੱਫਟ ਕਾਰ ਨੰ: ਪੀ.ਬੀ.31 .ਵੀ. 2908 ਸਮੇਤ ਕਾਬੂ ਕਰਕੇ 50 ਗ੍ਰਾਮ ਅਫੀਮ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ । ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਗੁਰਪਿਆਰ ਸਿੰਘ ਉਰਫ ਪਿਆਰੀ ਪੁੱਤਰ ਅਮਰੀਕ ਸਿੰਘ ਵਾਸੀ ਚੈਨੇਵਾਲਾ ਨੂੰ ਕਾਬੂ ਕਰਕੇ 1 ਕਿਲੋ 500 ਗ੍ਰਾਮ ਭੁੱਕੀ ਡੋਡੇ ਪੋਸਤ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ । ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ ।

ਇਸੇ ਤਰਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਦੇਵ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀ
ਤਲਵੰਡੀ ਅਕਲੀਆਂ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ । ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਦੇਵ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀ ਤਲਵੰਡੀ ਅਕਲੀਆਂ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 100 ਲੀਟਰ ਲਾਹਣ ਅਤੇ 30 ਬੋਤਲਾਂ ਸ.ਰਾਬ ਨਜਾਇਜ ਬਰਾਮਦ ਕੀਤੀਆਂ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ । ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਾਮ ਸਿੰਘ ਉਰਫ ਗੱਗੀ ਪੁੱਤਰ ਕਾਲਾ ਸਿੰਘ ਵਾਸੀ ਖੋਖਰ ਕਲਾਂ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸਰਾਬ ਨਜਾਇਜ ਕਸੀਦ ਕਰਦਿਆਂ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ, 1 ਬੋਤਲ ਸ.ਰਾਬ ਨਜਾਇਜ ਬਰਾਮਦ ਕੀਤੀ| ਥਾਣਾ ਬਰੇਟਾ ਦੀ ਪੁਲਿਸ ਪਾਰਟੀ
ਨੇ ਮੁਖਬਰੀ ਦੇ ਆਧਾਰ ਤੇ ਗੁਰਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਬਖਸੀਵਾਲਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ । ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਰਾਮੇਸ ਕੁਮਾਰ ਉਰਫ ਮੇਸੀ ਪੁੱਤਰ ਰੌਸ.ਨ ਲਾਲ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 12 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ
ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ ।

Today Now News

RELATED ARTICLES
- Advertisment -

POPULAR POSTS