17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਕਾਬੂ ^ 850...

ਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਕਾਬੂ ^ 850 ਨਸ਼ੀਲੀਆਂ ਗੋਲੀਆਂ, 90 ਗ੍ਰਾਮ ਹੈਰੋਇੰਨ (ਚਿੱਟਾ) ਅਤੇ 45 ਬੋਤਲਾਂ ਸ਼ਰਾਬ ਕੀਤੀ ਬਰਾਮਦ

ਮਾਨਸਾ, 03 ਸਤੰਬਰ ਗੁਰਜੰਟ ਸਿੰਘ ਬਾਜੇਵਾਲੀਆ/ ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆ ਦੀ ਰੋੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸੀ,ਆਈ,ਏ, ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹਰਜੀਤ ਸਿੰਘ ਉਰਫ ਜੀਤੀ ਪੁੱਤਰ ਦੇਵ ਸਿੰਘ ਵਾਸੀ ਭੰਮੇ ਕਲਾਂ ਨੂੰ ਕਾਬੂ ਕਰਕੇ 810 ਨਸ਼ੀਲੀਆਂ ਗੋੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਰਦੂਲਗੜ ਦੇ ਐਸ,ਆਈ, ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਢਾਣੀ ਰਾਮ ਸਿੰਘਪੁਰਾ ਭੜੌਲਿਆਵਾਲੀ (ਹਰਿਆਣਾ) ਹਾਲਆਬਾਦ ਸਰਦੂਲਗੜ ਨੂੰ ਕਾਬੂ ਕਰਕੇ 70 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਜੌੜਕੀਆਂ ਦੇ ਸ:ਥ: ਰਾਜ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋੋਂ ਸੋਨੀ ਸਿੰਘ ਪੁੱਤਰ ਪੱਪੂ ਸਿੰਘ ਅਤੇ ਜਗਜੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀਅਨ ਰੋੜੀ ਨੂੰ ਕਾਬੂ ਕਰਕੇ 20 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਜੌੜਕੀਆਂ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਝੁਨੀਰ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਕੁਲਦੀਪ ਸਿੰਘ ਉਰਫ ਨਿੱਕਾ ਪੁੱਤਰ ਸੁਖਪਾਲ ਸਿੰਘ ਵਾਸੀ ਭਲਾਈਕੇ ਨੂੰ ਕਾਬੂ ਕਰਕੇ 40 ਨਸ਼ੀਲੀਆਂ ਗੋੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਐਕਸਾਈਜ ਸਟਾਫ ਮਾਨਸਾ ਦੇ ਹੌਲਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਪ੍ਰਵੀਨ ਸਿੰਘ ਪੁੱਤਰ ਹੰਸਾਂ ਸਿੰਘ ਵਾਸੀ ਰੋੜਕੀ ਨੂੰ ਕਾਬੂ ਕਰਕੇ 30 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਿਟੀ^1 ਮਾਨਸਾ ਦੇ ਸ:ਥ: ਸੱਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਮੀਤ ਸਿੰਘ ਪੁੱਤਰ ਗੁਰਨੈਬ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।
ਐਸ,ਐਸ,ਪੀ, ਮਾਨਸਾ ਗੌਰਵ ਤੂੂਰਾ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS