17.4 C
Chandigarh

TODAY NOW NEWS

Friday, March 20, 2026
HomeBREAKING NEWSਨਸ਼ਿਆ ਵਿਰੁੱਧ 7 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਗ੍ਰਿਫਤਾਰ^12 ਕਿਲੋੋਗ੍ਰਾਮ ਭੁੱਕੀ...

ਨਸ਼ਿਆ ਵਿਰੁੱਧ 7 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਗ੍ਰਿਫਤਾਰ
^12 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ, 250 ਸਿਗਨੇਚਰ ਕੈਪਸੂਲ, 100 ਲੀਟਰ ਲਾਹਣ, 80 ਨਸ਼ੀਲੀਆਂ ਗੋੋਲੀਆਂ ਅਤੇ 46 ਬੋਤਲਾਂ ਸ਼ਰਾਬ ਦੀ ਬਰਾਮਦਗੀ

ਮਾਨਸਾ, 03 ਫਰਵਰੀ/ਗੁਰਜੰਟ ਸਿੰਘ ਬਾਜੇਵਾਲੀਆ/ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ਕੱਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋੋਣਾ ਦੇ ਮੱਦੇਨਜ਼ਰ ਨਸ਼ਿਆ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੋਏ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਅਮਰਜੀਤ ਕੌਰ ਪਤਨੀ ਬੁੱਧੂ ਸਿੰਘ ਵਾਸੀ ਕਲੀਪੁਰ ਨੂੰ ਕਾਬੂ ਕਰਕੇ 12 ਕਿਲੋੋਗ੍ਰਾਮ ਡੋਡੇ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ,ਡੀ,ਪੀ,ਐਸ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬੋੋਹਾ ਦੀ ਪੁਲਿਸ ਪਾਰਟੀ ਵੱਲੋਂ ਪ੍ਰੇਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਘਾਣੀਆਂ ਨੂੰ ਕਾਬੂ ਕਰਕੇ 250 ਕੈਪਸੂਲ ਮਾਰਕਾ ਸਿਗਨੇਚਰ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਬੋਹਾ ਵਿਖੇ ਅ$ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਥਾਣਾ ਜੋੋਗਾ ਦੀ ਪੁਲਿਸ ਪਾਰਟੀ ਵੱਲੋਂ ਮੂਰਤੀ ਕੌਰ ਪਤਨੀ ਕਾਕਾ ਸਿੰਘ ਵਾਸੀ ਜੋੋਗਾ ਨੂੰ ਕਾਬੂ ਕਰਕੇ 80 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਜੋਗਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲੀਲਾ ਸਿੰਘ ਪੁੱਤਰ ਬੌਰੀਆ ਸਿੰਘ ਵਾਸੀ ਗੁਰਨੇ ਖੁਰਦ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਸੀHਆਈHਏH ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੰਘਾ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਬੀਰਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੰਢੂ ਖੁਰਦ ਨੂੰ ਕਾਬੂ ਕਰਕੇ 30 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਉਰਫ ਕਾਲਾ ਪੁੱਤਰ ਲਾਭ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 16 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਐਸ,ਐਸ,ਪੀ, ਮਾਨਸਾ ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS