800 ਨਸ਼ੀਲੇ ਕੈਪਸੂਲ, 11 ਨਸ਼ੀਲੀਆਂ ਸ਼ੀਸ਼ਿਆਂ, 90 ਨਸ਼ੀਲੀਆਂ ਗੋਲੀਆਂ, 1 ਕਿਲੋ 500 ਗ੍ਰਾਮ ਭੁੱਕੀ ਚੂਰਾਪੋਸਤ, 1 ਚਾਲੂ ਭੱਠੀ, 285 ਲੀਟਰ ਲਾਹਣ ਅਤੇ 19 ਬੋਤਲਾਂ ਸ.ਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ.ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ. ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ| ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਨੇ ਬਲਵੰਤ ਸਿੰਘ ਉਰਫ ਬੋਨੀ ਪੁੱਤਰ ਮੁਖਤਿਆਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 11 ਨਸ਼ੀਲੀਆਂ ਸ਼ੀਸ਼ਿਆਂ, ਮਾਰਕਾ ਵਿਨਸੀਰੈਕਸ ਅਤੇ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ. ਕਰਵਾ ਕੇ ਮਾਲ ਮੁਕੱਦਮਾ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਐਂਟੀ^ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਪਿਛਲੇ ਦਿਨੀ ਲੱਕੀ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝੰਡਾ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ ਨਸ.ੀਲੇ ਕੈਪਸੂਲ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ. ਕਰਵਾਇਆ ਗਿਆ ਸੀ| ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ 600 ਨਸ਼ੀਲੇ ਕੈਪਸੂਲ ਮਾਰਕਾ ਟਰਮਾਡੋਲ ਹੋਰ ਬਰਾਮਦ ਕੀਤੇ ਗਏ ਹਨ, ਜਿਸਦੀ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਰਵੀ ਸਿੰਘ ਉਰਫ ਸੰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਝੰਡਾਂ ਕਲਾਂ ਨੂੰ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਉਸ ਪਾਸੋਂ ਵੀ 200 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ| ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਉਰਫ ਵਿੰਦਰ ਪੁੱਤਰ ਤੇਜਾ ਸਿੰਘ ਵਾਸੀ ਬੀਰੋਕੇ ਖੁਰਦ ਨੂੰ ਕਾਬੂ ਕਰਕੇ ਉਸ ਪਾਸੋਂ 1 ਕਿਲੋ 500 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ. ਰਜਿਸਟਰ ਕਰਵਾਇਆ ਗਿਆ ਹੈ|
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ. ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ਾ ਕਿੱਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਕਿੱਥੇ ਵੇਚਣਾ ਸੀ, ਜਿਹਨਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ, ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਹੋਰ ਬਰਾਮਦਗੀ ਕਰਵਾਈ ਜਾਵੇਗੀ|
ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬ੍ਰਿਸ.ਪਾਲ ਸਿੰਘ ਪੁੱਤਰ ਜੈਲਾ ਸਿੰਘ ਵਾਸੀ ਭਾਵਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਰਜਿਸਟਰ ਕਰਾਇਆ| ਪੁਲਿਸ ਪਾਰਟੀ ਨੇ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ ਗਈ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ| ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਸੁਖਦੀਪ ਸਿੰਘ ਉਰਫ ਬੀਰੂ ਪੁੱਤਰ ਸੁਖਜਿੰਦਰ ਸਿੰਘ ਵਾਸੀ ਜੁਵਾਹਰਕੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਰਜਿਸਟਰ ਕਰਾਇਆ| ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ| ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵੀਰ ਸਿੰਘ ਪੁੱਤਰ ਬਲਿਹਾਰ ਸਿੰਘ ਵਾਸੀ ਰੜ੍ਹ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਰਜਿਸਟਰ ਕਰਾਇਆ| ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ.ਰਾਬ ਨਜਾਇਜ ਕਸੀਦ ਕਰਦਿਆਂ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 35 ਲੀਟਰ ਲਾਹਣ ਅਤੇ 10 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ ਗਈ| ਥਾਣਾ ਬਰੇਟਾ ਦੀ ਹੀ ਪੁਲਿਸ ਪਾਰਟੀ ਨੇ ਨਿਰਮਲ ਸਿੰਘ ਪੁੱਤਰ ਬੱਲਮ ਸਿੰਘ ਵਾਸੀ ਚੱਕ ਅਲੀਸ਼ੇਰ ਅਤੇ ਜਗਦੀਪ ਸਿੰਘ ਉਰਫ ਦੀਪਾ ਪੁੱਤਰ ਜੋਗਿੰਦਰ ਸਿੰਘ ਵਾਸੀ ਭਾਵਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ 9 ਬੋਤਲਾਂ ਸਰਾਬ ਨਜਾਇਜ ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਰਜਿਸਟਰ ਕਰਵਾ ਕੇ ਮਾਲ ਮੁਕੱਦਮਾ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|





