16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਦੇ ਦੋਸ਼ੀਆ ਖਿਲਾਫ਼ 9 ਮੁਕਦਮੇ ਦਰਜ ਕਰਕੇ 9 ਮੁਲਜਿਮ ਕੀਤੇ ਗ੍ਰਿਫਤਾਰ

ਨਸ਼ਿਆਂ ਦੇ ਦੋਸ਼ੀਆ ਖਿਲਾਫ਼ 9 ਮੁਕਦਮੇ ਦਰਜ ਕਰਕੇ 9 ਮੁਲਜਿਮ ਕੀਤੇ ਗ੍ਰਿਫਤਾਰ

20 ਗ੍ਰਾਮ ਗਾਂਜਾ, 130 ਲੀਟਰ ਲਾਹਣ ਅਤੇ 86 ਬੋਤਲਾਂ ਸਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਮਾਨਸਾ ਪੁਲਿਸ ਵਲੋਂ ਨਸਿਆ ਵਿਰੁਧ ਵਿਢੀ ਮੁਹਿੰਮ ਤਹਿਤ ਵਖ ਵਖ ਥਾਵਾਂ ਤੋਂ ਮੁਲਜਿਮਾ ਨੂੰ ਕਾਬੂ ਕਰਕੇ ਉਹਨਾਂ ਵਿਰੁਧ ਮੁਕਦਮੇ ਦਰਜ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੋਨੂੰ ਪੁਤਰ ਨਥੂ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਗਾਜਾ ਬਰਾਮਦ ਕੀਤਾ। ਜਿਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕਦਮਾ ਦਰਜ ਰਜਿਸਟਰ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁਛਗਿਛ ਕਰਕੇ ਮੁਕਦਮਾ ਵਿਚ ਅਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ ਉਰਫ ਬੁਲਬਲਾ ਪੁੱਤਰ ਟੇਕ ਸਿੰਘ ਵਾਸੀ ਮਾਖੇਵਾਲਾ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜੁਗਰਾਜ ਸਿੰਘ ਪੁਤਰ ਬਲਦੇਵ ਸਿੰਘ ਵਾਸੀ ਤਾਮਕੋਟ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 30 ਲੀਟਰ ਲਾਹਣ ਅਤੇ 1 ਬੋਤਲ ਸਰਾਬ ਨਜਾਇਜ ਬਰਾਮਦ ਕੀਤੀ। ਐਟੀਂ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਸੰਦੀਪ ਸਿੰਘ ਪੁਤਰ ਸੁਖਦੇਵ ਸਿੰਘ ਵਾਸੀ ਜੁਵਾਹਰਕੇ ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਪਰੋ ਨੰ.ਪੀਬੀ10ਡੀਐਨ^5940 ਸਮੇਤ ਕਾਬੂ ਕਰਕੇ 36 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ, ਦੂਸਰੇ ਮੁਲਜਿਮ ਮਿੰਟੂ ਸਿੰਘ ਪੁਤਰ ਮਖਣ ਸਿੰਘ ਵਾਸੀ ਜੁਵਾਹਰਕੇ ਦੀ ਗ੍ਰਿਫਤਾਰੀ ਬਾਕੀ ਹੈ, ਦੋਨਾਂ ਮੁਲਜਿਮਾ ਦੇ ਵਿਰੁਧ ਥਾਣਾ ਸਿਟੀ^1 ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਸੇਵਕ ਸਿੰਘ ਉਰਫ ਕਾਲਾ ਪੁਤਰ ਨਾਜਰ ਸਿੰਘ ਵਾਸੀ ਭੈਣੀਬਾਘਾ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 13 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਰਾਮ ਕੁਮਾਰ ਪੁਤਰ ਮਹਿੰਦਰ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 10 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਮੁਲਜਿਮ ਦੇ ਵਿਰੁਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਕਾਰ ਸਿੰਘ ਉਰਫ ਘੁਕਾ ਪੁਤਰ ਗੁਰਦੇਵ ਸਿੰਘ ਵਾਸੀ ਕੁਸਲਾ ਨੂੰ ਕਾਬੂ ਕਰਕੇ 10 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਕਰਕੇ ਮੁਲਜਿਮ ਦੇ ਵਿਰੁਧ ਥਾਣਾ ਜੌੜਕੀਆ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਸੁਖਦੇਵ ਸਿੰਘ ਪੁਤਰ ਛੋਟਾ ਸਿੰਘ ਵਾਸੀ ਫਤਿਹਪੁਰ ਨੂੰ ਕਾਬੂ ਕਰਕੇ 10 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਮੁਲਜਿਮ ਦੇ ਵਿਰੁਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸਤਪਾਲ ਸਿੰਘ ਉਰਫ ਸਤੂ ਪੁਤਰ ਗੁਰਨਾਮ ਸਿੰਘ ਵਾਸੀ ਗੋਰਖਨਾਥ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 6 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ। ਐਸਐਸਪੀ ਮਾਨਸਾ ਸ੍ਰੀ ਸੁਰੇਂਦਰ ਲਾਬਾ, ਆਈਪੀਐਸ ਵਲੋਂ ਦਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁਧ ਵਿਢੀ ਮੁਹਿੰਮ ਨੂੰ ਅਗੇ ਲਈ ਵੀ ਇਸੇ ਤਰਾ ਹੀ ਜਾਰੀ ਰਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS