17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਜ਼ਹਿਰੀਲੀ ਸ਼ਰਾਬ ਮਾਮਲੇ 'ਚ CM ਦੀ ਕੋਠੀ ਘੇਰਨ ਜਾ ਰਹੇ 'ਆਪ' ਆਗੂ...

ਜ਼ਹਿਰੀਲੀ ਸ਼ਰਾਬ ਮਾਮਲੇ ‘ਚ CM ਦੀ ਕੋਠੀ ਘੇਰਨ ਜਾ ਰਹੇ ‘ਆਪ’ ਆਗੂ ਭਗਵੰਤ ਮਾਨ ਤੇ ਚੀਮਾ ਸਮੇਤ ਕਈ MLA ਹਿਰਾਸਤ ‘ਚ

ਚੰਡੀਗੜ੍ਹ : ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਪੂਰੀ ਵਿਰੋਧੀ ਧਿਰ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਖ਼ਿਲਾਫ਼ ਲਾਮਬੰਦ ਹੋ ਗਿਆ ਹੈ। ਵਿਰੋਧੀ ਧਿਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਪ ਆਗੂਆਂ ਨੇ ਸੀਐੱਮ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦੀ ਯੋਜਨਾ ਬਣਾਈ ਸੀ। ਇਸ ਦੌਰਾਨ ਧਰਨਾ ਦੇਣ ਜਾ ਰਹੇ ਆਪ ਆਗੂਆਂ ਸੰਸਦ ਮੈਂਬਰ ਭਗਵੰਤ ਮਾਨ, ਨੇਤਾ ਵਿਰੋਧੀ ਧਿਰ ਹਰਪਾਲ ਚੀਮਾ ਸਮੇਤ ਹੋਰ ਆਗੂਆਂ ਤੇ ਵਿਧਾਇਕਾਂ ਨੂੰ ਪੁਲਿਸ ਨੇ ਸੀਐੱਮ ਰਿਹਾਇਸ਼ ਦੇ ਕੁਝ ਦੂਰੀ ‘ਤੇ ਹੀ ਹਿਰਾਸਤ ‘ਚ ਲੈ ਲਿਆ। ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਢੇ ਤਿੰਨ ਸਾਲ ਦੇ ਕਾਰਜਕਾਲ ‘ਚ ਘਪਲੇ-ਘੁਟਾਲੇ ਤੇ ਹਰ ਵੱਡੇ ਮਾਮਲੇ ‘ਚ ਪਰਦਾ ਪਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ। ਬੇਅਦਬੀ ਮਾਮਲਾ ਹੋਵੇ ਜਾਂ ਬਹਿਬਲ ਕਲਾਂ-ਕੋਟਕਪਰੂ ਗੋਲ਼ੀ ਕਾਂਡ, ਮੁੱਖ ਮੰਤਰੀ ਨੇ ਸਿਰਫ਼ ਸਪੈਸ਼ਲ ਜਾਂਚ ਟੀਮ (SIT) ਗਠਿਤ ਕਰ ਕੇ ਪੱਲਾ ਝਾੜ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਹੁਣ ਤਕ ਕਿਸ ਮਾਮਲੇ ਜਾਂ ਘੁਟਾਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਦੀ ਸਜ਼ਾ ਯਕੀਨੀ ਬਣਾਈ ਗਈ ਹੈ। ਚੀਮਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਸੀਬੀਆਈ ਜਾਂਚ ਦੀ ਮੰਗ ‘ਤੇ ਕੈਪਟਨ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਵੀ ਪ੍ਰਗਟਾਇਆ।

Today Now News

RELATED ARTICLES
- Advertisment -

POPULAR POSTS