17.4 C
Chandigarh

TODAY NOW NEWS

Friday, March 20, 2026
Homeਪੰਜਾਬਹੁਸ਼ਿਆਰਪੁਰਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ

ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ

ਹੁਸ਼ਿਆਰਪੁਰ, (ਪੱਤਰ ਪ੍ਰੇਰਕ) : ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਅਹਿਰਾਣਾ ਖ਼ੁਰਦ ਦੇ ਇਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਥਾਣਾ ਮੇਹਟੀਆਣਾ ਦੀ ਪੁਲਿਸ ਨੇ ਲਾਸ਼ ਆਪਣੇ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ (30) ਪੁੱਤਰ ਬਲਵੀਰ ਚੰਦ ਵਾਸੀ ਪਿੰਡ ਅਹਿਰਾਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੇਹਟੀਆਣਾ ਦੇ ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਮੁੰਬਈ ਵਿਖੇ ਕਿਸੇ ਫੈਕਟਰੀ ‘ਚ ਕੰਮ ਕਰਦਾ ਸੀ। ਪਿਛਲੇ ਇਕ ਮਹੀਨੇ ਤੋਂ ਉਥੇ ਕੰਮ ਨਾ ਹੋਣ ਕਰਕੇ ਆਪਣੇ ਘਰ ਵਾਪਸ ਆ ਗਿਆ ਸੀ ਤੇ ਘਰ ਵਿਹਲਾ ਰਹਿੰਦਾ ਸੀ, ਜਿਸ ਕਰਕੇ ਉਹ ਪਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਲਖਵਿੰਦਰ ਸਿੰਘ ਆਪਣੀ ਮਾਤਾ ਨਾਲ ਹੀ ਘਰ ‘ਚ ਰਹਿੰਦਾ ਸੀ। ਰੱਖੜੀ ਵਾਲੇ ਦਿਨ ਤੋਂ ਲਖਵਿੰਦਰ ਸਿੰਘ ਨੂੰ ਕਿਸੇ ਨੇ ਵੀ ਨਹੀਂ ਸੀ ਦੇਖਿਆ। ਬੁੱਧਵਾਰ ਲਖਵਿੰਦਰ ਸਿੰਘ ਦੇ ਘਰ ‘ਚੋਂ ਬਦਬੂ ਆਉਣ ਕਾਰਨ ਮੁਹੱਲਾ ਵਾਸੀ ਇਕੱਠੇ ਹੋ ਕੇ ਜਦੋਂ ਉਸ ਦੇ ਘਰ ਗਏ ਤਾਂ ਅੱਗੇ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਸਬੰਧੀ ਉਨ੍ਹਾਂ ਤੁਰੰਤ ਮ੍ਰਿਤਕ ਦੀ ਮਾਤਾ ਤੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।ਜ਼ਿਕਰਯੋਗ ਹੈ ਕਿ ਲਖਵਿੰਦਰ ਸਿੰਘ ਦੇ ਨਾਨੇ ਦੀ ਮੌਤ ਹੋਣ ਕਾਰਨ ਉਸ ਦੀ ਮਾਤਾ ਉਸ ਦੇ ਭੋਗ ਦੇ ਆਪਣੇ ਪੇਕੇ ਪਿੰਡ ਗਈ ਹੋਈ ਸੀ। ਮੌਤ ਦੀ ਖ਼ਬਰ ਸੁਣਦੇ ਹੀ ਥਾਣਾ ਮੇਹਟੀਆਣਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਏ ਤੇ ਲਾਸ਼ ਆਪਣੇ ਕਬਜ਼ੇ ‘ਚ ਲੈ ਕੇ ਕਾਰਵਾਈ ਲਈ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ। ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਕਮਲੇਸ਼ ਕੌਰ ਦੇ ਬਿਆਨਾਂ ਦੇ ਅਧਾਰ ‘ਤੇ ਧਾਰਾ 174 ਦੀ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟ ਕਰਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।

Today Now News

RELATED ARTICLES
- Advertisment -

POPULAR POSTS