17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁੱਖ ਮੰਤਰੀ ਦੇ ਸ਼ਹਿਰ 'ਚ 'ਗੁੰਮਸ਼ੁਦਾ ਦੀ ਤਲਾਸ਼', ਸ਼੍ਰੋਮਣੀ ਅਕਾਲੀ ਦਲ ਨੇ...

ਮੁੱਖ ਮੰਤਰੀ ਦੇ ਸ਼ਹਿਰ ‘ਚ ‘ਗੁੰਮਸ਼ੁਦਾ ਦੀ ਤਲਾਸ਼’, ਸ਼੍ਰੋਮਣੀ ਅਕਾਲੀ ਦਲ ਨੇ ਲਾਏ ਪੋਸਟਰ

ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, (ਗੌਰਵ ਜੋਸ਼ੀ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰ ‘ਚ ਗੁੰਮਸ਼ੁਦਾ ਦੀ ਤਲਾਸ਼ ਦੇ ਪੋਸਟਰ ‘ਚ ਤੇ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਦੇ ਫੁਹਾਰਾ ਚੌਕ ‘ਚ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਕਾਲੀ ਦਲ ਵੱਲੋਂ ਸ਼ਰਾਬ ਮੁੱਦੇ ‘ਤੇ ਜਿੱਥੇ ਕਾਂਗਰਸ ਦੀ ਮਿਲੀਭੁਗਤ ਦੇ ਦੋਸ਼ ਲਾਏ। ਉੱਥੇ ਹੀ ਸਕੂਲ ਫੀਸ ਮਾਮਲਿਆਂ ‘ਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਕੋਸਿਆ ਗਿਆ।ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ‘ਤੇ ਨਾਕਾਮ ਸਾਬਤ ਹੋਈ ਹੈ। ਸਕੂਲੀ ਬੱਚਿਆਂ ਦੀ ਫੀਸ ਮਾਮਲੇ ਤੋਂ ਲੈ ਕੇ ਜ਼ਹਿਰੀਲੀ ਸ਼ਰਾਬ ਤਕ ਵੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਜ਼ੀਰੋ ਹੀ ਰਹੀ ਹੈ। ਜੁਨੇਜਾ ਨੇ ਦੋਸ਼ ਲਗਾਏ ਕਿ ਨਕਲੀ ਤੇ ਜ਼ਹਿਰੀਲੀ ਸ਼ਰਾਬ ਮਾਮਲਿਆਂ ਸਬੰਧੀ ਜਿੱਥੇ ਪੁਲਿਸ ਪਹਿਲਾਂ ਤੋਂ ਹੀ ਜਾਣੂ ਸੀ, ਉੱਥੇ ਹੀ ਕਾਂਗਰਸ ਦੇ ਕਈ ਵੱਡੇ ਆਗੂ ਵੀ ਇਸ ਗੰਦੇ ਧੰਦੇ ‘ਚ ਛਾਵਾਂ ਚੱਲਦੇ ਆ ਰਹੇ ਹਨ। ਸਰਕਾਰ ਇਸ ਮੁੱਦੇ ‘ਤੇ ਵੀ ਬੈਕਫੁੱਟ ‘ਤੇ ਆ ਚੁੱਕੀ ਹੈ। ਇਸ ਮੌਕੇ ਸਾਬਕਾ ਕੌਂਸਲਰ ਰਵਿੰਦਰਪਾਲ ਸਿੰਘ ਜੋਨੀ ਕੋਹਲੀ, ਅਵਤਾਰ ਸਿੰਘ ਹੈਪੀ, ਮੋਂਟੀ ਮਾਨ, ਵਿਨੀਤ ਸਹਿਗਲ, ਸਵਰਾਜ ਘੁੰਮਣ ਮੰਜੂ ਕੁਰੈਸ਼ੀ, ਆਕਾਸ਼ ਸ਼ਰਮਾ ਬਾਕਸਰ ਸਮੇਤ ਹੋਰ ਕਈ ਅਕਾਲੀ ਆਗੂ ਤੇ ਵਰਕਰ ਮੌਜੂਦ ਰਹੇ।

Today Now News

RELATED ARTICLES
- Advertisment -

POPULAR POSTS