17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ...

ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੇ ਕੈਪਟਨ, 5 ਲੱਖ ਤੇ ਨੌਕਰੀ ਦੇਣ ਦਾ ਕੀਤਾ ਐਲਾਨ

ਤਰਨਤਾਰਨ, (ਸ਼ਮਸ਼ੇਰ ਸਿੰਘ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਜ਼ਹਿਰੀਲੀ ਸ਼ਰਾਬ ਪੀ ਕੇ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਿਲੇ। ਇਸ ਦੌਰਾਨ ਸੀਐੱਮ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੇਣ ਦੇ ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦਾ ਵੀ ਐਲਾਨ ਕੀਤਾ। ਸਾਰੇ ਪੀੜਤਾਂ ਨੂੰ ਬੀਮਾ ਯੋਜਨਾ ਦਾ ਫਾਇਦਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੇ ਕੱਚੇ ਘਰਾਂ ਨੂੰ ਪੱਕਾ ਕੀਤਾ ਜਾਵੇਗਾ। ਦਿਵਿਗਾਂ ਨੂੰ ਟ੍ਰਾਈ ਸਾਈਕਲ ਦਿੱਤੀ ਜਾਵੇਗੀ। ਸੀਐੱਮ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਅੱਖਾਂ ਦੀ ਰੋਸ਼ਨੀ ਗਈ ਹੈ ਉਨ੍ਹਾਂ ਨੂੰ ਵੀ ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨਾਲ ਪੂਰੀ ਹਮਦਰਦੀ ਹੈ। ਸਰਕਾਰ ਮੁਲਜ਼ਮਾਂ ਨੂੰ ਸਜ਼ਾ ਦਿਵਾਏਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਵੀਰ ਸਿੰਘ ਡਿੰਪਾ, ਵੇਅਰ ਹਾਊਸ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ, ਵਿਧਾਇਕ ਹਰਮਿੰਦਰ ਸਿੰਘ ਵੀ ਮੌਜੂਦ ਸਨ। ਦੱਸ ਦੇਈਏ ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 123 ਪਹੁੰਚ ਗਈ ਹੈ। ਅੰਮ੍ਰਿਤਸਰ ਦੇ ਕਤਥੂਨੰਗਲ ਥਾਣੇ ਦੇ ਕੋਟਲਾ ਤਰਖ਼ਾਣਾ ਪਿੰਡ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ। ਮੰਗਲਵਾਰ ਦੀ ਰਾਤ 47 ਸਾਲਾ ਬਲਦੇਵ ਸਿੰਘ ਨੇ ਪਿੰਡ ਤੋਂ ਹਬੀ ਸ਼ਰਾਬ ਲੈ ਕੇ ਪੀਤੀ ਸੀ। ਦੂਜੇ ਪਾਸੇ ਸੂਬੇ ਦੇ ਤਿੰਨ ਜ਼ਿਲ੍ਹਿਆਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਮੈਜਿਸਟ੍ਰੇਟ ਜਾਂਚ ਸ਼ੁਰੂ ਹੋ ਗਈ ਹੈ।

Today Now News

RELATED ARTICLES
- Advertisment -

POPULAR POSTS