17.4 C
Chandigarh

TODAY NOW NEWS

Friday, March 20, 2026
Homeਪੰਜਾਬਹੁਸ਼ਿਆਰਪੁਰਪਿੰਡ ਪਿਆਲਾ ਦੇ ਪੰਚ ਨੂੰ ਅਣਪਛਾਤੇ ਕਾਰ ਸਵਾਰਾਂ ਨੇ ਮਾਰੀ ਗੋਲੀ, ਗੰਭੀਰ...

ਪਿੰਡ ਪਿਆਲਾ ਦੇ ਪੰਚ ਨੂੰ ਅਣਪਛਾਤੇ ਕਾਰ ਸਵਾਰਾਂ ਨੇ ਮਾਰੀ ਗੋਲੀ, ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ, (ਬਿਊਰੋ) : ਹੁਸ਼ਿਆਰਪੁਰ ਜਲੰਧਰ ਰੋਡ ‘ਤੇ ਪੈਂਦੇ ਪਿੰਡ ਪਿਆਲਾ ਵਿਖੇ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਪਿੰਡ ਦੇ ਪੰਚ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੇ ਪੈਰ ‘ਚ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੁੱਲ੍ਹੋਵਾਲਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਜ਼ਖ਼ਮੀ ਪਿੰਡ ਪਿਆਲਾ ਦੇ ਪੰਚ ਧਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ ਆਪਣੇ ਘਰ ਤੋਂ ਥੋੜੀ ਦੂਰੀ ‘ਤੇ ਹਵੇਲੀ ਵਿਚ ਪਸ਼ੂਆਂ ਨੂੰ ਚਾਰਾ ਪਾਉਣ ਲਈ ਗਿਆ ਸੀ। ਜਦੋਂ ਉਹ ਵਾਪਸ 9 ਵਜੇ ਦੇ ਕਰੀਬ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਸਵਿਫਟ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਡਿੱਗ ਗਿਆ।ਉਸ ਨੇ ਦੱਸਿਆ ਕਿ ਕਾਰ ‘ਚ ਤਿੰਨ ਅਣਪਛਾਤੇ ਵਿਅਕਤੀ ਸਨ। ਇਸ ਦੌਰਾਨ ਕਾਰ ‘ਚੋਂ ਦੋ ਵਿਅਕਤੀ ਨਿਕਲੇ ਤੇ ਉਨ੍ਹਾਂ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਕਾਰ ‘ਚੋਂ ਉਤਰ ਕੇ ਡਰਾਇਵਰ ਨੇ ਉਸ ਦੇ ਪੈਰ ‘ਚ ਗੋਲ਼ੀ ਮਾਰ ਦਿੱਤੀ। ਜਦੋਂ ਉਸ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਪਿੰਡ ਦੇ ਲੋਕਾਂ ਨੂੰ ਇਕੱਠੇ ਹੁੰਦਿਆਂ ਦੇਖ ਉਕਤ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਏ। ਪਿੰਡ ਵਾਸੀਆਂ ਦੀ ਮਦਦ ਨਾਲ ਧਰਮਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਮੁੱਢਲਾ ਇਲਾਜ ਕਰਨ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ। ਗੋਲ਼ੀ ਚੱਲਣ ਦੀ ਸੂਚਨਾ ਮਿਲਦੇ ਹੀ ਥਾਣਾ ਬੁੱਲ੍ਹੋਵਾਲ ਦੇ ਐੱਸਐੱਚਓ ਅਜਮੇਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਗਏ। ਅਜਮੇਰ ਸਿੰਘ ਨੇ ਦੱਸਿਆ ਕਿ ਪੰਚ ਧਰਮਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS