17.4 C
Chandigarh

TODAY NOW NEWS

Friday, March 20, 2026
HomePOLITICSਬਾਜਵਾ ਦੀ ਸੁਰੱਖਿਆ ਵਾਪਸ ਲੈਣ 'ਤੇ ਭੜਕੇ ਦੂਲੋ, ਕੈਪਟਨ ਤੇ ਡੀ. ਜੀ....

ਬਾਜਵਾ ਦੀ ਸੁਰੱਖਿਆ ਵਾਪਸ ਲੈਣ ‘ਤੇ ਭੜਕੇ ਦੂਲੋ, ਕੈਪਟਨ ਤੇ ਡੀ. ਜੀ. ਪੀ. ਨੂੰ ਦਿੱਤੀ ਚਿਤਾਵਨੀ

ਚੰਡੀਗੜ, (ਬਿਊਰੋ) : ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਸ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਦਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਖ਼ਤ ਵਿਰੋਧ ਕੀਤਾ ਹੈ। ਦੂਲੋ ਦਾ ਕਹਿਣਾ ਹੈ ਕਿ ਇਹ ਸਭ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ ‘ਤੇ ਅਤੇ ਬਦਲੇ ਦੀ ਭਾਵਨਾ ਨਾਲ ਹੋ ਰਿਹਾ ਹੈ। ਦੂਲੋ ਨੇ ਕਿਹਾ ਕਿ ਬਾਜਵਾ ਨੂੰ ਸੁਰੱਖਿਆ ਇਸ ਲਈ ਦਿੱਤੀ ਗਈ ਸੀ ਕਿਉਂਕਿ ਉਨ੍ਹਾਂ ‘ਤੇ ਹਮਲਾ ਹੋਣ ਦਾ ਖਦਸ਼ਾ ਹੈ ਅਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਪਿਤਾ ਦਾ ਵੀ ਕਤਲ ਕੀਤਾ ਜਾ ਚੁੱਕਾ ਹੈ। ਦੂਲੋ ਨੇ ਕਿਹਾ ਕਿ ਭਾਵੇਂ ਕੋਈ ਵਿਰੋਧੀ ਧਿਰ ਦਾ ਨੇਤਾ ਹੋਵੇ ਜਾਂ ਸੱਤਾ ਧਿਰ ਦਾ ਉਸ ਨੂੰ ਸੁਰੱਖਿਆ ਦੇਣੀ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਜਿਸ ਤਰ੍ਹਾਂ ਬਾਜਵਾ ਵਲੋਂ ਸਰਕਾਰ ਦੀਆਂ ਨੀਤੀਆਂ ਦੀ ਪੋਲ ਖੋਲ੍ਹੀ ਗਈ ਹੈ, ਉਸ ਦੀ ਬੌਖਲਾਹਟ ਵਿਚ ਆ ਕੇ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਖ ਰਹੀ ਹੈ ਕਿ ਬਾਜਵਾ ਕੋਲ ਵੱਧ ਸੁਰੱਖਿਆ ਸੀ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਪਰ ਜੇ ਇਹੋ ਕਾਰਣ ਹੈ ਤਾਂ ਇਹ ਕਦਮ ਬਾਜਵਾ ਦੇ ਬਿਆਨ ਦੇਣ ਤੋਂ ਪਹਿਲਾਂ ਕਿਉਂ ਨਹੀਂ ਚੁੱਕਿਆ ਗਿਆ। ਉਨ੍ਹਾਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਤੋਂ ਮੰਗ ਕੀਤੀ ਕਿ ਜਿਹੜੇ ਲੋਕ ਚਾਪਲੂਸੀ ਕਰਕੇ ਸੁਰੱਖਿਆ ਲੈ ਕੇ ਬੈਠੇ ਹਨ, ਉਨ੍ਹਾਂ ਤੋਂ ਸੁਰੱਖਿਆ ਵਾਪਸ ਲਈ ਜਾਵੇ। ਸੁਰੱਖਿਆ ਦੇ ਮਾਮਲੇ ‘ਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਪਰਿਵਾਰ ‘ਚੋਂ ਕਿਸੇ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਜ਼ਿੰਮੇਵਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਡੀ. ਜੀ. ਪੀ. ਦੀ ਹੋਵੇਗੀ।

Today Now News

RELATED ARTICLES
- Advertisment -

POPULAR POSTS