ਹਸਪਤਾਲ ‘ਚ ਭਰਤੀ

ਨਵੀਂ ਦਿੱਲੀ, (ਬਿਊਰੋ) : ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਵੀ ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਹੋ ਗਏ ਹਨ। ਉਨ੍ਹਾਂ ਨੇ ਖ਼ੁਦ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ, ‘ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ‘ਤੇ ਕੱਲ੍ਹ ਮੇਰਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਆਰਬਿੰਦੋ ਹਸਪਤਾਲ ‘ਚ ਐਡਮਿਟ ਹਾਂ। ਦੁਆ ਕਰੋ ਕਿ ਜਲਦ ਤੋਂ ਜਲਦ ਇਸ ਬਿਮਾਰੀ ਨੂੰ ਹਰਾ ਦਵਾਂ। ਇਕ ਹੋਰ ਬੇਨਤੀ ਹੈ ਕਿ ਮੈਨੂੰ ਜਾਂ ਮੇਰੇ ਘਰ ਦੇ ਮੈਂਬਰਾਂ ਨੂੰ ਫੋਨ ਨਾ ਕਰਨ, ਮੈਰੀ ਖੈਰੀਅਤ ਟਵਿੱਟਰ ਤੇ ਫੇਸਬੁੱਕ ‘ਤੇ ਤੁਹਾਨੂੰ ਮਿਲਦੀ ਰਹੇਗੀ।’
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਤੇ ਕਾਂਗਰਸੀ ਆਗੂ ਜੀਤੂ ਪਟਵਾਰੀ ਸਮੇਤ ਹੋਰ ਲੋਕਾਂ ਨੇ ਰਾਹਤ ਇੰਦੌਰੀ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮੁੱਖ ਮੰਤਰੀ ਸ਼ਿਵਰਾਜ ਨੇ ਟਵੀਟ ਕਰ ਕਿਹਾ ਕਿ ਪ੍ਰਸਿੱਧ ਸ਼ਾਇਰ ਰਾਹਤ ਇੰਦੌਰੀ ਦੇ ਠੀਕ ਨਾ ਹੋਣ ਦਾ ਸਮਾਚਾਰ ਮਿਲਿਆ। ਰੱਬ ਤੋਂ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਗੌਰਤਲਬ ਹੈ ਕਿ ਸ਼ਿਵਰਾਜ ਕੋਰੋਨਾ ਨੂੰ ਹਰਾ ਚੁੱਕੇ ਹਨ। ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਹਫ਼ਤੇ ਹਸਪਤਾਲ ਤੋਂ ਛੁੱਟੀ ਮਿਲੀ।






