17.1 C
Chandigarh

TODAY NOW NEWS

Friday, March 20, 2026
Homeਪੰਜਾਬਗੁਰਦਾਸਪੁਰ / ਬਟਾਲਾ / ਪਠਾਨਕੋਟਦਾਜ ਦੀ ਬਲੀ ਚੜੀ ਇਕ ਹੋਰ ਵਿਆਹੁਤਾ

ਦਾਜ ਦੀ ਬਲੀ ਚੜੀ ਇਕ ਹੋਰ ਵਿਆਹੁਤਾ

ਦੀਨਾਨਾਗਰ, (ਵਰਿੰਦਰ ਰੰਧਾਵਾ) : ਇਕ ਵਿਆਹੁਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਦੀਨਾਨਗਰ ਪੁਲਸ ਨੇ ਪਤੀ ਸਣੇ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਸੁਰਿੰਦਰ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਘਿਆਲਾ ਪਠਾਨਕੋਟ ਨੇ ਦੱਸਿਆ ਕਿ ਉਸਦੀ ਬੇਟੀ ਕੋਮਲ ਦਾ ਵਿਆਹ 2017 ‘ਚ ਘੁਮਿਆਰਾਂ ਮੁਹੱਲਾ ਦੀਨਾਨਗਰ ਵਾਸੀ ਰਿੱਕੀ ਪੁੱਤਰ ਤਰਸੇਮ ਲਾਲ ਨਾਲ ਹੋਇਆ ਸੀ। ਵਿਆਹ ਵੇਲੇ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਸੀ ਪਰ ਵਿਆਹ ਦੇ ਬਾਅਦ ਉਸ ਦੀ ਬੇਟੀ ਦਾ ਪਤੀ ਰਿੱਕੀ, ਸਹੁਰਾ ਤਰਸੇਮ ਲਾਲ, ਸੱਸ ਸੁਖਵਿੰਦਰ ਕੌਰ, ਦਿਓਰ ਲੱਕੀ, ਨੰਨਦ ਪ੍ਰਿਆ ਦਾਜ ਲਈ ਪ੍ਰੇਸ਼ਾਨ ਕਰਨ ਨਾਲ ਕੁੱਟ-ਮਾਰ ਵੀ ਕਰਦੇ ਸੀ। ਉਸ ਨੇ ਦੱਸਿਆ ਕਿ ਪੰਚਾਇਤ ਨੇ ਵੀ 4-5 ਵਾਰ ਫੈਸਲੇ ਕੀਤੇ ਅਤੇ ਇਕ ਵਾਰ ਐੱਸ. ਐੱਸ. ਪੀ. ਪਠਾਨਕੋਟ ਤੋਂ ਪ੍ਰੇਸ਼ਾਨ ਕਰਨ ਅਤੇ ਕੁੱਟ-ਮਾਰ ਕਰਨ ਬਾਰੇ ਸਹੁਰਾ ਪਰਿਵਾਰ ਵਿਰੁੱਧ ਸ਼ਿਕਾਇਤ ਦਿੱਤੀ ਸੀ, ਜਿਸਦੇ ਬਾਅਦ ਉਨ੍ਹਾਂ ਦੀ ਲੜਕੀ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਵੱਖਰਾ ਕਰ ਦਿੱਤਾ। ਲੜਕੀ ਨੇ ਉਨ੍ਹਾਂ ਨੂੰ ਫੋਨ ਕਰ ਕੇ ਦੱਸਿਆ ਕਿ ਹੁਣ ਉਸ ਦਾ ਪਤੀ ਅਤੇ ਸਹੁਰਾ ਪਹਿਵਾਰ ਇਕ ਲੱਖ ਰੁਪਏ ਦੀ ਮੰਗ ਕਰ ਰਹੇ ਹਨ। ਉਹ ਉਨ੍ਹਾਂ ਦੀ ਮੰਗ ਨੂੰ ਪੂਰਾ ਕਰਨ ਵਿਚ ਅਸਮਰਥ ਰਹੇ, ਜਿਸਦੇ ਬਾਅਦ ਬੇਟੀ ਨੂੰ ਹੋਰ ਵੀ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਨੂੰ ਸ਼ਾਮ 4 ਵਜੇ ਜਵਾਈ ਦਾ ਫੋਨ ਆਇਆ ਕਿ ਕੋਮਲ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ ਅਤੇ ਉਸ ਨੂੰ ਕੋਟਲੀ ਲੈ ਕੇ ਜਾ ਰਹੇ ਹਨ। ਕੋਟਲੀ ਹਸਪਤਾਲ ਪਹੁੰਚਣ ‘ਤੇ ਬੇਟੀ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਣ ਡਾਕਟਰਾਂ ਨੇ ਉਸ ਨੂੰ ਪਠਾਨਕੋਟ ਦੇ ਇਕ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਹੈ। ਜਿਥੇ ਬੇਟੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਉਸ ਨੇ ਕਿਹਾ ਕਿ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਉਨ੍ਹਾਂ ਦੀ ਬੇਟੀ ਨੇ ਆਤਮਹੱਤਿਆ ਕੀਤੀ ਹੈ। ਸਥਾਨਕ ਥਾਣਾ ਇੰਚਾਰਜ ਕੁਲਵਿੰਦਰ ਸਿੰਘ ਅਨੁਸਾਰ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਉਕਤ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ ਪਰ ਅਜੇ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

Today Now News

RELATED ARTICLES
- Advertisment -

POPULAR POSTS