ਉਨ੍ਹਾਂ ਪਿਛਲੇ ਦੌਰਾਨ ਦੌਰਾਨ ਮਿਲਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸਿਹਤ ਦਾ ਧਿਆਨ ਰੱਖਣ ਤੇ ਲੋੜ ਪੈਣ ਤੇ ਕਰੋਨਾ ਦਾ ਟੈਸਟ ਜ਼ਰੂਰ ਕਰਵਾਉਣ।

ਬਠਿੰਡਾ,(ਜਸਵਿੰਦਰ ਬਰਾੜ ) : ਜ਼ਿਲ੍ਹਾ ਕਾਂਗਰਸ ਬਠਿੰਡਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਨਿੱਜੀ ਸਹਾਇਕ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ ਜਦੋਂਕਿ ਉਨ੍ਹਾਂ ਦੇ ਸਾਥੀ ਜ਼ਿਲ੍ਹਾ ਯੂਥ ਕਾਂਗਰਸ ਬਠਿੰਡਾ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਵੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਉਕਤ ਦੋਵੇਂ ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਪਾਜ਼ੇਟਿਵ ਪਾਏ ਗਏ ਹਨ। ਦੋਵਾਂ ਆਗੂਆਂ ਨੇ ਆਪਣੇ-ਆਪ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਲਿਆ ਹੈ।





