ਥਾਣਾ ਮੁਖੀ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੀ ਕਿਸੇ ਵੀ ਤਰ੍ਹਾਂ ਦੀ ਸਿਫਾਰਸ਼ ਨਹੀਂ ਮਨੀ ਜਾਵੇਗੀ।

ਮੋਗਾ,(ਹਰਪਾਲ ਸਹਾਰਨ ) : ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਅਤੇ ਡੀਐਸਪੀ ਜਸਬਿੰਦਰ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਥਾਣਾ ਮੁਖੀ ਹਰਮਨਜੀਤ ਸਿੰਘ ਨੇ ਮੇਨ ਚੌਕ ਵਿਚ ਨਾਕਾਬੰਦੀ ਕਰਕੇ ਆਉਂਦੇ ਜਾਂਦੇ ਵਹੀਕਲਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ, ਜਿਸ ਦੌਰਾਨ ਮਾਸਕ ਪਾਉਣ ਵਿੱਚ ਲਾਪ੍ਰਵਾਹੀ ਕਰਨ, ਬਿਨਾਂ ਨੰਬਰ ਪਲੇਟ ਦੇ ਵਹੀਕਲ ਚਲਾਉਣ, ਓਵਰ ਸਪੀਡ ਤੇ ਗਲੀਆਂ ਵਿਚ ਮੋਟਰਸਾਈਕਲ ਭਜਾਉਣਾ, ਬਿਨਾਂ ਲਾਇਸੈਂਸ ਦੇ ਡਰਾਈਵਿੰਗ ਕਰਨ ਸਮੇਤ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੇ ਗਏ ਨਿਯਮਾਂ ਹੇਠ ਉਨ੍ਹਾਂ ਦੇ ਚਲਾਨ ਕੱਟੇ ਗਏ।
ਉਨ੍ਹਾਂ ਕਿਹਾ ਕਿ ਦੁਕਾਨਦਾਰ ਸਰਕਾਰ ਵੱਲੋਂ ਲਾਗੂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ। ਸਰਕਾਰ ਵੱਲੋਂ ਇਹ ਸਥਿਤੀ ਲੋਕਾਂ ਦੀ ਭਲਾਈ ਲਈ ਕੀਤੀ ਗਈ ਹੈ। ਕੋਰੋਨਾ ਵਾਇਰਸ ਬਹੁਤ ਖਤਰਨਾਕ ਬਿਮਾਰੀ ਹੈ ਸਾਨੂੰ ਇਸ ਬਿਮਾਰੀ ਤੋਂ ਬਚ ਕਿ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਅੰਦਰ ਜ਼ਿਆਦਾ ਆਦਮੀ ਇਕੱਤਰ ਹੋਣ ਨਾਲ ਸੋਸ਼ਲ ਡਿਸਟੈਂਸ ਆਦਮੀ ਦੀ ਦੂਰੀ ਖਤਮ ਹੋ ਜਾਂਦੀ ਹੈ ਅਤੇ ਕੋਰੋਨਾ ਬਿਮਾਰੀ ਫੈਲ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਉੱਚ ਅਧਿਕਾਰੀਆਂ ਦੇ ਹਰ ਦਿਸ਼ਾ ਨਿਰਦੇਸ਼ਾਂ ਦੀ ਉਨ੍ਹਾਂ ਵੱਲੋਂ ਪਾਲਣਾ ਕੀਤੀ ਜਾਵੇਗੀ।





