ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਉਕਤ ਚਾਰਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਦਿੱਤੀ ਹੈ ਕਰ

ਹੁਸ਼ਿਆਰਪੁਰ,ਦਲਜੀਤ ਅਜਨੋਹਾ : ਸਾਊਥ ਅਫਰੀਕਾ ਭੇਜਣ ਦੇ ਨਾਂ ‘ਤੇ 8 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਦਲਵੀਰ ਸਿੰਘ ਪੁੱਤਰ ਵਰਨਦਾਸ, ਸੱਤਿਆ ਦੇਵੀ ਪਤਨੀ ਦਲਵੀਰ ਸਿੰਘ ਵਾਸੀ ਸਾਊਥ ਦਿੱਲੀ, ਜਤਿੰਦਰ ਸਿੰਘ ਤੇ ਧਰਮਿੰਦਰ ਸਿੰਘ ਵਾਸੀ ਨਵੀਂ ਦਿੱਲੀ ਵਜੋਂ ਹੋਈ ਹੈ।
ਇਸ ਸਬੰਧੀ 29 ਜੁਲਾਈ 2019 ਵਿਚ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਹਰਜਿੰਦਰ ਕੁਮਾਰ ਪੁੱਤਰ ਚਰਨਜੀਤ ਸਿੰਘ ਵਾਸੀ ਬੱਸੀ ਦੌਲਤ ਖਾਂ ਥਾਣਾ ਮਾਡਲ ਟਾਊਨ ਨੇ ਦੱਸਿਆ ਕਿ ਉਕਤ ਲੋਕਾਂ ਨੇ ਉਸ ਨੂੰ ਤੇ ਉਸ ਦੇ ਰਿਸ਼ਤੇਦਾਰਾਂ ਨੂੰ ਸਾਊਥ ਅਫਰੀਕਾ ਭੇਜਣ ਦਾ ਝਾਂਸਾ ਦੇ ਕੇ 8 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਇਸ ਸਬੰਧੀ ਉਨ੍ਹਾਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ।






