ਉਹ ਇਸ ਵੇਲੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਰਹਿੰਦੇ ਹਨ

ਮੁਕਤਸਰ,ਅਨਮੋਲ ਵੜਿੰਗ : ਸ਼ਨਿਚਰਵਾਰ ਨੂੰ ਪੰਜ ਸੁਰੱਖਿਆ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖ਼ੁਦ ਨੂੰ ਕੁਆਰੰਟਾਈਨ ਕਰ ਲਿਆ ਹੈ। ਉਹ ਇਸ ਵੇਲੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਰਹਿੰਦੇ ਹਨ।ਜ਼ਿਲ੍ਹਾ ਸਿਹਤ ਅਧਿਕਾਰੀਆਂ ਨੇ ਬਾਦਲ ਦੀ ਰਿਹਾਇਸ਼ ਨੂੰ ਸੀਲ ਕਰ ਦਿੱਤਾ ਹੈ ਤੇ ਇਸ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਸਿਹਤ ਮੁਲਾਜ਼ਮਾਂ ਨੇ 125 ਦੇ ਕਰੀਬ ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਹਨ ਜਿਨ੍ਹਾਂ ਵਿੱਚ ਬਾਦਲ ਅਤੇ ਉਨ੍ਹਾਂ ਦੇ ਨਿੱਜੀ ਸਹਿਯੋਗੀ ਵੀ ਸ਼ਾਮਲ ਹਨ ਜਿਨ੍ਹਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।






