17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 21 ਸਿੱਖ ਪ੍ਰਚਾਰਕਾਂ ਨੂੰ ਰਾਸ਼ਨ ਵੰਡਿਆ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 21 ਸਿੱਖ ਪ੍ਰਚਾਰਕਾਂ ਨੂੰ ਰਾਸ਼ਨ ਵੰਡਿਆ।

ਤਲਵੰਡੀ ਭਾਈ ਦੇ ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਵਿੱਚ ਕਰਵਾਇਆ ਗਿਆ ਪ੍ਰਭਾਵਸ਼ਾਲੀ ਪ੍ਰੋਗਰਾਮ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਰਾਸ਼ਨ ਵੰਡਿਆ ਗਿਆ ।

ਤਲਵੰਡੀ ਭਾਈ (ਹਰਜਿੰਦਰ ਸਿੰਘ ਕਤਨਾ) : ਉੱਘੇ ਸਮਾਜ ਸੇਵੀ ਡਾ. ਐਸ. ਪੀ. ਐਸ. ਓਬਰਾਏ ਵੱਲੋਂ ਚਲਾਈ ਜਾ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਫਿਰੋਜ਼ਪੁਰ ਅੰਦਰ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਕਾਰਜ਼ਾ ਦੀ ਲੜੀ ਤਹਿਤ ਅੱਜ ਤਲਵੰਡੀ ਭਾਈ ਦੇ ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਵਿੱਚ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਵਿੱਚ ਕੋਰੋਨਾ ਮਹਾਂਮਾਰੀ ਕਰਕੇ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ 21 ਰਾਗੀ ਅਤੇ ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਇੱਕ- ਇੱਕ ਮਹੀਨੇ ਦਾ ਰਾਸ਼ਨ ਵੰਡਿਆ ਗਿਆ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਸਰਾਂ ਵਿਸ਼ੇਸ ਤੌਰ ਤੇ ਸਮਾਗਮ ਵਿੱਚ ਸ਼ਾਮਿਲ ਹੋਏ। ਇਸ ਸਮਾਗਮ ਵਿੱਚ ਨਗਰ ਕੌਸਲ ਤਲਵੰਡੀ ਭਾਈ ਦੇ ਪ੍ਰਧਾਨ ਤਰਸੇਮ ਸਿੰਘ ਮੱਲਾਂ , ਐਸ. ਐਚ. ਓ. ਹਰਦੇਵ ਪ੍ਰੀਤ ਸਿੰਘ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਰਾਂ ਵਿਸ਼ੇਸ ਤੌਰ ਤੇ ਹਾਜ਼ਰ ਹੋਏ। ਇਸ ਸਮੇਂ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਸੰਬੋਧਨ ਕਰਦੇ ਹੋਏੇ ਕਿਹਾ ਕਿ ਸੰਸਥਾ ਦੇ ਮੁਖੀ ਡਾ. ਐਸ. ਪੀ. ਸਿੰਘ ਓਬਰਾਏ ਅਤੇ ਸੰਸਥਾ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਵੱਲੋਂ ਜਿੱਥੇ ਜਰੂਰਤਮੰਦ ਲੋਕਾਂ ਦੀ ਆਰਥਿਕ ਤੋਰ ਤੇ ਸਹਾਇਤਾ ਕੀਤੀ ਜਾਂਦੀ ਹੈ ਉੱਥੇ ਟਰੱਸਟ ਵੱਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਦਿੱਤਾ ਜਾ ਰਿਹਾ ਹੈ । ਨਗਰ ਕੌਸਲ ਦੇ ਪ੍ਰਧਾਨ ਤਰਸੇਮ ਸਿੰਘ ਮੱਲਾ ਨੇ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਨੇ ਬਗੈਰ ਕਿਸੇ ਦਾ ਭੇਦ ਭਾਵ ਕੀਤੇ ਹਰ ਵਰਗ ਦੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਸ: ਹਰਦੇਵਪ੍ਰੀਤ ਸਿੰਘ ਐਸ. ਐਚ. ਓ. ਅਤੇ ਬਲਦੇਵ ਸਿੰਘ ਸਰਾਂ ਨੇ ਵੀ ਸੰਸਥਾ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸਤਰੀ ਵਿੰਗ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਪੁੱਜੇ ਹੋਏ ਲੋਕਾਂ ਦਾ ਧੰਨਵਾਦ ਕੀਤਾ। ਸਟੇਜ਼ ਸਕੱਤਰ ਦੀ ਸੇਵਾ ਬਹਾਦਰ ਸਿੰਘ ਭੁੱਲਰ ਨੇ ਨਿਭਾਈ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਘੜਿਅਲ (ਮੀਤ ਪ੍ਰਧਾਨ) ,ਨਰਿੰਦਰ ਬੇਰੀ (ਕੈਸ਼ੀਅਰ), ਬਹਾਦਰ ਸਿੰਘ ਭੁੱਲਰ (ਬਲਾਕ ਪ੍ਰਧਾਨ), ਲਖਵਿੰਦਰ ਸਿੰਘ ਕਰਮੂਵਾਲਾ,ਬਲਵੰਤ ਸਿੰਘ ਬਰਾੜ, ਸੰਜੀਵ ਬਜਾਜ, ਸੁਖਜੀਤ ਸਿੰਘ ਹਰਾਜ, ਅਤੇ ਕਈ ਹੋਰ ਸੰਸਥਾ ਦੇ ਮੈਂਬਰ ਮੋਜੂਦ ਸਨ।

Today Now News

RELATED ARTICLES
- Advertisment -

POPULAR POSTS