ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਆਵਾਜ਼ ਬੁਲੰਦ ਕਰਨ ਲਈ ਦਿੱਤੇ ਜਾ ਰਹੇ ਹਨ ਇਹ ਰੋਸ ਧਰਨੇ ।

ਮਾਨਸਾ (ਗੁਰਜੰਟ ਸਿੰਘ ਸ਼ੀਂਹ) : ਪਿੰਡ ਬਾਜੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ ) ਵੱਲੋਂ ਦਿੱਤੇ ਸੱਦੇ ਅਨੁਸਾਰ ਪੰਜ ਦਿਨਾਂ ਰੋਸ ਪ੍ਰਦਰਸ਼ਨ ਦੇ ਅਖੀਰਲੇ ਦਿਨ ਪਿੰਡ ਬਾਜੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ ) ਦੇ ਝੰਡੇ ਹੇਠ ਵੱਡੀ ਗਿਣਤੀ ਵਿੱਚ ਨਗਰ ਨਿਵਾਸੀਆਂ ਨੇ ਭਾਗ ਲਿਆ । ਇਹ ਪੰਜ ਰੋਜ਼ਾ ਰੋਸ ਪ੍ਰਦਰਸ਼ਨ ਜੂਨ ਮਹੀਨੇ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਆਵਾਜ਼ ਬੁਲੰਦ ਕਰਨ ਲਈ ਦਿੱਤੇ ਜਾ ਰਹੇ ਹਨ । ਇਸ ਰੋਸ ਮੁਜ਼ਾਹਰੇ ਦੌਰਾਨ ਅੱਜ ਪਿੰਡ ਬਾਜੇਵਾਲਾ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ, ਜਿਸ ਵਿੱਚ ਸਮੂਹ ਨਗਰ ਨਿਵਾਸੀਆਂ ਦਾ ਭਰਵਾਂ ਸਹਿਯੋਗ ਮਿਲਿਆ । ਪਿੰਡ ਬਾਜੇਵਾਲਾ ਦੇ ਲਗਭਗ ਸਾਰੇ ਹੀ ਕਿਸਨਾ ਲੋਕਾਂ ਦਾ ਇਸ ਸੰਘਰਸ਼ ਨੂੰ ਭਾਰੀ ਸਮਰਥਨ ਮਿਲਿਆ । ਲਗਾਤਾਰ ਦਿੱਤੇ ਜਾ ਰਹੇ ਧਰਨੇ ਦੇ ਅਖੀਰਲੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ ) ਦੇ ਖਜਾਨਚੀ ਗਰਜੰਟ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਇਹਨਾਂ ਖੇਤੀ ਆਰਡੀਨੈਂਸਾਂ ਦੇ ਪੈਣ ਵਾਲੇ ਘੱਟੇ ਦਾ ਜ਼ਿਕਰ ਕੀਤਾ । ਯੂਨੀਅਨ ਦੇ ਨੁਮਾਇੰਦੇ ਨੇ ਪੰਜਾਬ ਵੱਡੇ (ਅਮੀਰ )ਘਰਾਣਿਆਂ ਦੇ ਇਸ਼ਾਰਿਆਂ ਤੇ ਸਰਕਾਰ ਵੱਲੋਂ ਤਬਾਹ ਕਰਨ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਇਸ ਮੌਕੇ ਦਰਸਨ ਸਿੰਘ, ਸੁਖਾ ਸਿੰਘ, ਮਲਕੀਤ ਸਿੰਘ, ਮੰਦਰ ਸਿੰਘ, ਨਾਜਰ ਸਿੰਘ, ਪਪੂ ਸਿੰਘ,ਭੋਲਾ ਸਿੰਘ ਜੰਟਾ ਸਿੰਘ, ਪਾਲ ਸਿੰਘ ਮੌਜੂਦ ਸਨ ।





