16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਤਰਨਤਾਰਨ : ਨੇੜਲੇ ਪਿੰਡ ਪਲਾਸੌਰ ਵਿਖੇ ਦੇਸੀ ਸਰਾਬ ਪੀਣ ਨਾਲ ਜਸਵੰਤ ਸਿੰਘ...

ਤਰਨਤਾਰਨ : ਨੇੜਲੇ ਪਿੰਡ ਪਲਾਸੌਰ ਵਿਖੇ ਦੇਸੀ ਸਰਾਬ ਪੀਣ ਨਾਲ ਜਸਵੰਤ ਸਿੰਘ ਨਾਮਕ ਵਿਅਕਤੀ ਦੀ ਹੋਈ ਮੌਤ ।

ਥਾਣਾ ਸਿਟੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ।

ਤਰਨਤਾਰਨ (ਜਸਬੀਰ ਸਿੰਘ) : ਤਰਨਤਾਰਨ ਨੇੜੇ ਪਿੰਡ ਪਲਾਸੌਰ ਵਿਖੇ ਜਸਵੰਤ ਸਿੰਘ ਨਾਮਕ ਵਿਅਕਤੀ ਦੇਸੀ ਸਰਾਬ ਪੀਣ ਨਾਲ ਮੌਤ ਹੋ ਗਈ । ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ ਤੇ ਪੁੱਜ ਕੇ ਲਾਸ਼ ਨੂੰ ਕਬਜੇ ਵਿਚ ਲੈ ਲਿਆ । ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਭੇਜ ਦਿੱਤਾ ਗਿਆ । ਮੈਡੀਕਲ ਰਿਪੋਰਟ ਆਉਣ ਤੋ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਮ੍ਰਿਤਕ ਵਿਅਕਤੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਪਰਸੋਂ ਦਿਹਾੜੀ ਕਰਕੇ ਜਦ ਘਰੇ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿੱਚ 60 ਰੁਪਏ ਦੀ ਦੇਸੀ ਸ਼ਰਾਬ ਪੀ ਲਈ ਅਤੇ ਘਰੇ ਆ ਕੇ ਸੌਂ ਗਿਆ । ਸਵੇਰੇ ਉਠਦਿਆਂ ਹੀ ਸਰੀਰ ਠੀਕ ਨਾ ਹੋਣ ਕਾਰਨ ਜਦ ਹਸਪਤਾਲ ਵਿਚ ਭਰਤੀ ਕਰਵਾਇਆ ਤਾਂ ਉਸ ਦੀ ਮੌਤ ਹੋ ਗਈ । ਪਰਿਵਾਰ ਦੇ ਬਿਆਨਾਂ ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਦੀ ਰਿਪੋਰਟ ਆਉਣ ਤੋ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

Today Now News

RELATED ARTICLES
- Advertisment -

POPULAR POSTS