16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੰਜਾਬ ਅਚੀਵਮੈਂਟ ਸਰਵੇ ਦੇ ਮੁਲਾਂਕਣ ਟੈਸਟਾਂ ਦੀ ਸਫਲਤਾ ਲਈ ਮਾਪਿਆਂ ਦੀ ਜਾਗਰੂਕਤਾ...

ਪੰਜਾਬ ਅਚੀਵਮੈਂਟ ਸਰਵੇ ਦੇ ਮੁਲਾਂਕਣ ਟੈਸਟਾਂ ਦੀ ਸਫਲਤਾ ਲਈ ਮਾਪਿਆਂ ਦੀ ਜਾਗਰੂਕਤਾ ਜ਼ਰੂਰੀ -ਸਿੱਖਿਆ ਸਕੱਤਰ

ਸਿੱਖਿਆ ਸਕੱਤਰ ਵੱਲੋਂ ਜਿਲ੍ਹੇ ਦੇ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਨਾਲ ਕੀਤੀ ਗਈ ਮੀਟਿੰਗ ।

ਬਰਨਾਲਾ (ਕਰਨਪਰੀਤ ਧੰਦਰਾਲ) : ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੌਰਾਨ ਬਿਹਤਰ ਪ੍ਰਦਰਸ਼ਨ ਲਈ ਤਿਆਰ ਕਰਨ ਹਿੱਤ ਪੰਜਾਬ ਪ੍ਰਾਪਤੀ ਸਰਵੇਖਣ ਅਧੀਨ ਕਰਵਾਏ ਜਾ ਰਹੇ ਮੁਲਾਂਕਣ ਟੈਸਟਾਂ ਦੀ ਸਥਿਤੀ ਅਤੇ ਸੁਝਾਅ ਜਾਣਨ ਲਈ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਖੁਦ ਜਿਲ੍ਹੇ ਦੇ ਸਿੱਖਿਆ ਅਧਿਕਾਰੀਆਂ, ਉਪ ਜਿਲ੍ਹਾ ਸਿੱਖਿਆ ਅਧਿਕਾਰੀਆਂ, ਬਲਾਕ ਸਿੱਖਿਆ ਅਧਿਕਾਰੀਆਂ, ਜਿਲ੍ਹਾ ਮੈਂਟਰਾਂ, ਜ਼ਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ, ਜ਼ਿਲ੍ਹਾ ਅਤੇ ਸਹਾਇਕ ਕੋ-ਆਰਡੀਨੇਟਰ ਸਮਾਰਟ ਸਕੂਲ, ਜ਼ਿਲ੍ਹਾ ਮੀਡੀਆ ਕੋ-ਆਰਡੀਨੇਟਰ, ਸਿੱਖਿਆ ਸੁਧਾਰ ਟੀਮ, ਪ੍ਰਿੰਸੀਪਲਾਂ, ਹੈੱਡਮਾਸਟਰਾਂ, ਸੈਂਟਰ ਹੈੱਡ ਟੀਚਰਾਂ ਅਤੇ ਹੈੱਡਟੀਚਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਸਭ ਤੋਂ ਪਹਿਲਾਂ ਮੁੱਖ ਦਫਤਰ ਵੱਲੋਂ ਪੇਸ਼ਕਾਰੀ ਜਰੀਏ ਐਲੀਮੈਂਟਰੀ ਅਤੇ ਸੈਕੰਡਰੀ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਪਿਆਂ ਦੀ ਜਾਗਰੂਕਤਾ ਸਮੇਤ ਹੋਣ ਵਾਲੇ ਟੈਸਟਾਂ ਦੀ ਸਮਾਂ ਸਾਰਣੀ ਲਈ ਯੋਜਨਾ ਸਾਂਝੀ ਕੀਤੀ ਗਈ। ਉਪਰੰਤ ਸਿੱਖਿਆ ਸਕੱਤਰ ਨੇ ਪ੍ਰਿੰਸੀਪਲਾਂ, ਬਲਾਕ ਸਿੱਖਿਆ ਅਫਸਰਾਂ, ਹੈੱਡਮਾਸਟਰਾਂ ਅਤੇ ਹੈੱਡ ਟੀਚਰਾਂ ਪਾਸੋਂ ਹੋ ਰਹੇ ਆਨਲਾਈਨ ਟੈਸਟਾਂ ਦੇ ਤਜ਼ਰਬੇ ਅਤੇ ਸੁਝਾਅ ਸੁਣੇ। ਸਿੱਖਿਆ ਸਕੱਤਰ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਮੁਲਾਂਕਣ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਸੌ ਫੀਸਦੀ ਯਕੀਨੀ ਬਣਾਉਣ ਲਈ ਮੁੱਖ ਦਫਤਰ ਦੀਆਂ ਹਦਾਇਤਾਂ ਲਾਗੂ ਕਰਨ ਦੇ ਨਾਲ ਨਾਲ ਆਪੋ ਆਪਣੇ ਪੱਧਰ ਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸ਼ਾ ਕੀਤੀ ।

ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ ਨੇ ਜਿਲ੍ਹੇ ਦੇ ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਚੱਲ ਰਹੀ ਮੁਲਾਂਕਣ ਪ੍ਰਕ੍ਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ। ਸਕੂਲ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਦੇ ਵਿਚਾਰ ਸੁਣਨ ਉਪਰੰਤ ਸਿੱਖਿਆ ਸਕੱਤਰ ਨੇ ਕਿਹਾ ਕਿ ਜਿਲ੍ਹੇ ਚ ਮੁਲਾਂਕਣ ਪ੍ਰਕ੍ਰਿਆ ਸੁਚੱਜੇ ਤਰੀਕੇ ਨਾਲ ਚੱਲ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਪ੍ਰਾਪਤੀ ਸਰਵੇ ਅਧੀਨ ਹੋ ਰਹੇ ਮੁਲਾਂਕਣ ਟੈਸਟਾਂ ਦੇ ਵਿਸ਼ਾਲ ਮਹੱਤਵ ਤੋਂ ਮਾਪਿਆਂ ਨੂੰ ਜਾਣੂ ਕਰਵਾਉਣਾ ਜਰੂਰੀ ਹੈ। ਮੀਟਿੰਗ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ, ਡਾ.ਰਵਿੰਦਰਪਾਲ ਸਿੰਘ ਜ਼ਿਲ੍ਹਾ ਕੋ-ਆਰਡੀਨੇਟਰ ਸਮਾਰਟ ਸਕੂਲ, ਡੀ.ਐਮ ਪ੍ਰਿੰਸੀਪਲ ਹਰੀਸ਼ ਕੁਮਾਰ ਬਾਂਸ਼ਲ, ਡੀਐਮ ਅਮਨਿੰਦਰ ਸਿੰਘ, ਡੀਐਮ ਕਮਲਦੀਪ, ਪੜ੍ਹੋ ਪੰਜਾਬ ਕੋ-ਆਰਡੀਨੇਟਰ ਕੁਲਦੀਪ ਸਿੰਘ ਭੁੱਲਰ, ਜਗਸੀਰ ਸਿੰਘ ਸਹਾਇਕ ਕੋ-ਆਰਡੀਨੇਟਰ ਸਮਾਰਟ ਸਕੂਲ ਅਤੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ ਆਦਿ ਸ਼ਾਮਿਲ ਸਨ।

Today Now News

RELATED ARTICLES
- Advertisment -

POPULAR POSTS