16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਿਹਤ ਵਿਭਾਗ ਦੀ ਟੀਮ ਨਾਲ ਦੁਰਵਿਹਾਰ ਕਰਨ ਵਾਲੇ ਵਿਅਕਤੀਆਂ ਪੁਲਿਸ ਦੀ ਹਾਜ਼ਰੀ...

ਸਿਹਤ ਵਿਭਾਗ ਦੀ ਟੀਮ ਨਾਲ ਦੁਰਵਿਹਾਰ ਕਰਨ ਵਾਲੇ ਵਿਅਕਤੀਆਂ ਪੁਲਿਸ ਦੀ ਹਾਜ਼ਰੀ ਚ ਮੰਗੀ ਮੁਆਫੀ ।

ਸਿਹਤ ਵਿਭਾਗ ਦੀ ਟੀਮ ਉਤੇ ਅਕਸਰ ਹੀ ਹਮਲੇ ਦੁਰਵਿਹਾਰ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ।

ਮੱਲਾਂਵਾਲਾ (ਤਿਲਕ ਸਿੰਘ ਰਾਏ) : ਕਰੋਨਾ ਵਾਇਰਸ ਦੇ ਪ੍ਰਭਾਵ ਦੇ ਚੱਲਦਿਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਵੱਲੋਂ ਪਿੰਡ-ਪਿੰਡ ਸ਼ਹਿਰ-ਸ਼ਹਿਰ ਵਿੱਚ ਜਾ ਕੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਉਹ ਆਪਣਾ ਕੋਵਿੰਡ ਟੈਸਟ ਕਰਵਾਉਣ। ਜਿਸ ਨੂੰ ਲੈ ਕੇ ਲੋਕਾਂ ਵਿੱਚ ਸਹਿਮ ਤੇ ਖੌਫ ਵੇਖਣ ਨੂੰ ਮਿਲ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਵਿਭਾਗ ਦੀ ਟੀਮ ਉਤੇ ਅਕਸਰ ਹੀ ਹਮਲੇ ਦੁਰਵਿਹਾਰ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਅਜਿਹਾ ਮਾਮਲਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਵਿਖੇ ਉਦੋਂ ਗਹਿਮਾ ਗਹਿਮੀ ਦਾ ਮਾਹੌਲ ਪੈਦਾ ਹੋ ਗਿਆ। ਜਦੋਂ ਸਿਹਤ ਵਿਭਾਗ ਦੀ ਟੀਮ ਕਸਬੇ ਦੀ ਵਾਰਡ ਨੰਬਰ 5 ਵਿੱਚ ਇੱਕ ਔਰਤ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਉਣ ਤੋਂ ਬਾਅਦ ਉਕਤ ਔਰਤ ਨੂੰ ਘਰ ਵਿੱਚ ਇਕਾਂਤਵਾਸ ਅਤੇ ਬਾਕੀ ਪਰਿਵਾਰ ਨੂੰ ਕਰੋਨਾ ਟੈਸਟ ਕਰਵਾਉਣ ਸਬੰਧੀ ਜਾਣਕਾਰੀ ਦੇਣ ਲਈ ਪਹੁੰਚੀ, ਤਾਂ ਘਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਗਾਲੀਗਲੋਚ ਅਤੇ ਦੁਰਵਿਹਾਰ ਕਰਨਾ ਸ਼ੁਰੂ ਕਰ ਦਿੱਤਾ। ਜਿਸ ਨੂੰ ਲੈ ਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਥਾਣਾ ਮੱਲਾਂਵਾਲਾ ਵਿਖੇ ਇੱਕ ਲਿਖਤੀ ਦਰਖਾਸਤ ਦਿੱਤੀ ਗਈ ਜਿਸ ਦੇ ਸਬੰਧ ਵਿਚ ਪੁਲਿਸ ਥਾਣਾ ਮੱਲਾਂਵਾਲਾ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਕਰਨ ਕਰਨ ਦੀ ਗੱਲ ਕਹੀ ਤਾਂ ਉਕਤ ਪਰਿਵਾਰਕ ਮੈਂਬਰਾਂ ਨੇ ਆਪਣੀ ਕੀਤੀ ਗਲਤੀ ਤੇ ਪਛਤਾਵਾ ਕੀਤਾ । ਤਾਂ ਅੱਗੇ ਤੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਿਹਤ ਵਿਭਾਗ ਨਾਲ ਸਹਿਮਤੀ ਪ੍ਰਗਟਾਈ ਅਤੇ ਬਾਅਦ ਵਿਚ ਸਿਹਤ ਵਿਭਾਗ ਦੀ ਟੀਮ ਅਤੇ ਪੁਲਿਸ ਬਿਨਾਂ ਕਾਰਵਾਈ ਕੀਤੇ ਵਾਪਸ ਚਲੀ ਗਈ ।

Today Now News

RELATED ARTICLES
- Advertisment -

POPULAR POSTS